ਹੁਸ਼ਿਆਰਪੁਰ (ਮੁੱਗੋਵਾਲ)-ਡਾਇਰੈਕਟਰ ਸਮਾਜਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗਡ਼੍ਹ ਦੇ ਹੁਕਮਾਂ ਅਨੁਸਾਰ ਪਿੰਡ ਮੋਰਾਂਵਾਲੀ ਵਿਖੇ ‘ਬੇਟੀ ਬਚਾਓ, ਬੇਟੀ ਪਡ਼੍ਹਾਓ’ ਬਾਲਡ਼ੀ ਦਿਵਸ ਮਨਾਇਆ ਗਿਆ। ਇਸ ਮੌਕੇ ਔਰਤਾਂ ਦੇ ਰੋਜ਼ਗਾਰ ਲਈ ਸੈਨੇਟਰੀ ਨੈਪਕਿਨ ਬਣਾਉਣ ਦਾ ਪ੍ਰਾਜੈਕਟ ਲਾਇਆ ਗਿਆ। ਇਸ ਸਮੇਂ ਮੈਡਮ ਸਰਿਤਾ ਸ਼ਰਮਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਚੇਅਰਮੈਨ ਵਿਸ਼ਵ ਅਰਜਨ ਵੈੱਲਫੇਅਰ ਸੋਸਾਇਟੀ ਨੇ ਕਿਹਾ ਕਿ ਸਰਕਾਰ ਵੱਲੋਂ ਕਰਵਾਏ ਜਾਂਦੇ ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲਡ਼ਕੀਆਂ ਨੂੰ ਬਚਾਉਣਾ, ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰਨ ਲਈ ਜਾਗਰੂਕ ਕਰਨਾ ਅਤੇ ਆਰਥਕ ਤੇ ਸਮਾਜਕ ਤੌਰ ’ਤੇ ਮਜ਼ਬੂਤ ਬਣਾੳੁਣਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸੰਵਿਧਾਨ ਵਿਚ ਬੇਸ਼ੱਕ ਬਰਾਬਰਤਾ ਦੇ ਹੱਕ ਪ੍ਰਾਪਤ ਹਨ, ਫਿਰ ਵੀ ਹਾਲਾਂ ਉਨ੍ਹਾਂ ਨਾਲ ਕੁਝ ਖੇਤਰਾਂ ਵਿਚ ਵਿਤਕਰਾ ਕੀਤਾ ਜਾਂਦਾ ਹੈ। ਇਸ ਵਿਤਕਰੇ ਨੂੰ ਮਿਟਾਉਣ ਲਈ ਸਮਾਜਕ ਜਾਗਰੂਕਤਾ ਪੈਦਾ ਕਰਨ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਵੱਧ ਤੋਂ ਵੱਧ ਰਾਜਨੀਤਕ, ਧਾਰਮਕ ਤੇ ਸਮਾਜਕ ਸਰਗਰਮੀਆਂ ਵਿਚ ਹਿੱਸਾ ਲੈ ਕੇ ਔਰਤਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਇਕ ਦੂਜੇ ਦੇ ਦੁੱਖ-ਸੁੱਖ ਵਿਚ ਭਾਈਵਾਲ ਬਣਨ ਦੇ ਯਤਨ ਕਰਨੇ ਚਾਹੀਦੇ ਹਨ। ਇਸ ਸਮੇਂ ਸਬੰਧਤ ਮਹਿਕਮੇ ਦੇ ਵੱਖ-ਵੱਖ ਬੁਲਾਰਿਆਂ ਵੱਲੋਂ ‘ਬੇਟੀ ਬਚਾਓ, ਬੇਟੀ ਪਡ਼੍ਹਾਓ’ ਸਕੀਮ ਦਾ ਮੰਤਵ, ਔਰਤਾਂ ਦੀ ਸੁਰੱਖਿਆ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਕਾਨੂੰਨਾਂ ਨੂੰ ਇਕ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਕੁਲਵਿੰਦਰ ਸਿੰਘ, ਸਰਪੰਚ ਮਨਜੀਤ ਰਾਮ, ਸੁਖਵਿੰਦਰ ਸਿੰਘ ਬੇਦੀ, ਸਤਪਾਲ, ਸੁਰਜੀਤ ਸਿੰਘ, ਬਲਵੀਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
ਨੌਜਵਾਨਾਂ ਲਈ ਰਾਹ-ਦਸੇਰਾ ਬਣਿਆ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ
NEXT STORY