ਹੁਸ਼ਿਆਰਪੁਰ (ਘੁੰਮਣ)-ਭਾਰਤੀ ਇਨਕਲਾਬੀ ਮਾਰਕਸੀ ਪਾਰਟੀ (ਆਰ. ਐੱਮ. ਪੀ. ਆਈ.) ਦੀ ਜ਼ਿਲਾ ਇਕਾਈ ਵੱਲੋਂ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਇਕ ਵਿਸ਼ਾਲ ਜ਼ਿਲਾ ਪੱਧਰੀ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਗੰਗਾ ਪ੍ਰਸਾਦ, ਗਿਆਨ ਸਿੰਘ ਗੁਪਤਾ, ਸਾਥੀ ਸਵਰਨ ਸਿੰਘ, ਸਾਥੀ ਅਮਰਜੀਤ ਸਿੰਘ ਕਾਨੂੰਗੋ ਅਤੇ ਪ੍ਰਿੰਸੀਪਲ ਪਿਆਰਾ ਸਿੰਘ ਨੇ ਕੀਤੀ। ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਕਾ. ਹਰਕੰਵਲ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਦੀਆਂ ਲੋਕ-ਮਾਰੂ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰ ਕੇ ਲਾਮਬੰਦ ਕੀਤਾ ਜਾਵੇਗਾ। ਇਨ੍ਹਾਂ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਵਧ ਰਹੀ ਮਹਿੰਗਾਈ ’ਤੇ ਕਾਬੂ ਪਾਇਆ ਜਾਵੇ ਅਤੇ ਇਸ ਦੀ ਮਾਰ ਤੋਂ ਬਚਾਉਣ ਲਈ ਗਰੀਬ ਜਨਤਾ ਲਈ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ। ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਪਬਲਿਕ ਅਦਾਰਿਆਂ ਦੀਆਂ ਖਾਲੀ ਅਸਾਮੀਆਂ ਨੂੰ ਪੂਰੇ ਗ੍ਰੇਡ ’ਤੇ ਪੱਕੀ ਭਰਤੀ ਰਾਹੀਂ ਭਰਿਆ ਜਾਵੇ, ਮਨਰੇਗਾ ਸਕੀਮ ਨੂੰ ਕਾਰਗਰ ਬਣਾਇਆ ਜਾਵੇ, ਮਨਰੇਗਾ ਮਜ਼ਦੂਰਾਂ ਦੀ ਦਿਹਾਡ਼ੀ ਵਿਚ ਵਾਧਾ ਕੀਤਾ ਜਾਵੇ, ਬੇਘਰੇ ਲੋਕਾਂ ਨੂੰ 10-10 ਮਰਲੇ ਦੇ ਪਲਾਟ ਦਿੱਤੇ ਜਾਣ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਨੂੰ ਟੈਕਸ ਮੁਕਤ ਕੀਤਾ ਜਾਵੇ, ਠੇਕੇ, ਮਾਣ-ਭੱਤੇ ’ਤੇ ਰੱਖੇ ਅਤੇ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਗ੍ਰੇਡਾਂ ’ਤੇ ਪੱਕਾ ਕੀਤਾ ਜਾਵੇ, ਪੰਜਾਬੀ ਬੋਲਦੇ ਇਲਾਕੇ ਸਮੇਤ ਚੰਡੀਗਡ਼੍ਹ ਨੂੰ ਪੰਜਾਬ ’ਚ ਸ਼ਾਮਲ ਕੀਤਾ ਜਾਵੇ ਆਦਿ ਮੰਗਾਂ ਨੂੰ ਪੂਰਾ ਕੀਤਾ ਜਾਵੇ। ਰੈਲੀ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਅੱਜ ਦੀ ਰੈਲੀ ਨੂੰ ਪ੍ਰਧਾਨਗੀ ਮੰਡਲ ਤੋਂ ਇਲਾਵਾ ਸਰਵਜੀਤ ਸਿੰਘ, ਜੋਧ ਸਿੰਘ, ਹੁਸਨ ਲਾਲ ਰਾਹੀ, ਡਾ. ਤਰਲੋਚਨ ਸਿੰਘ, ਸੱਤਪਾਲ ਲੱਠ, ਕੇਸਰ ਸਿੰਘ ਬੰਸੀਆਂ, ਸ਼ਿਵ ਕੁਮਾਰ ਤਲਵਾਡ਼ਾ, ਦਵਿੰਦਰ ਸਿੰਘ ਕੱਕੋਂ, ਕੁਲਤਾਰ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਮਲਟੀਪਰਪਜ਼ ਕੋਆਪ੍ਰੇਟਿਵ ਸੋਸਾਇਟੀ ਕੂਕਾਨੇਟ ਨੇ ਮ੍ਰਿਤਕਾਂ ਦੇ ਨਾਂ ’ਤੇ ਦੇ ਦਿੱਤੇ ਕਰਜ਼ੇ
NEXT STORY