ਹੁਸ਼ਿਆਰਪੁਰ (ਘੁੰਮਣ)-ਆਪਣੇ ਹਲਕੇ ਵਚ ਆਪਣੀ ਮੌਜੂਦਗੀ ਲਈ ਜਾਣੇ ਜਾਂਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਦੌਰਾ ਕਰਦੇ ਹੋਏ ਟੋਹਲੀਆਂ ਦੇ ਇਕ ਸਮਾਗਮ ਵਿਚ ਵੀ ਸ਼ਾਮਲ ਹੋਏ। ਪਿੰਡ ਵਾਸੀਆਂ ਵੱਲੋਂ ਡਾ. ਰਾਜ ਦਾ ਇਸ ਸਮਾਗਮ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਰਾਜ ਕੁਮਾਰ ਨੇ ਪਿੰਡ ਵਾਸੀਆਂ ਨੂੰ ਨਵੀਂ ਪੰਚਾਇਤ ਬਨਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮਿਲਕੇ ਪਿੰਡ ਦੇ ਵਿਕਾਸ ਲਈ ਕੰਮ ਕਰਨ। ਡਾ. ਰਾਜ ਨੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਕਿ ਟੋਹਲੀਆਂ ਲਈ 5.50 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਡਾ. ਰਾਜ ਨੇ ਅੱਜ ਵਿਸ਼ਵ ਕੈਂਸਰ ਦਿਵਸ ਹੋਣ ਕਾਰਣ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਕੈਂਸਰ ਮਰੀਜ਼ਾਂ ਨੂੰ ਸਰਕਾਰੀ ਅਤੇ ਇੰਪੈਨਲਡ ਹਸਪਤਾਲਾਂ ਵਿਚ ਇਲਾਜ ਲਈ 1.50 ਲੱਖ ਰੁਪਏ ਤੱਕ ਦੀ ਸਾਲਾਨਾ ਸਹਾਇਤਾ ਦਿੱਤੀ ਜਾਂਦੀ ਹੈ। ਡਾਕਟਰ ਹੋਣ ਦੇ ਨਾਤੇ ਉਨ੍ਹਾਂ ਨੇ ਦੱਸਿਆ ਕਿ ਜਲਦੀ ਪਹਿਚਾਣ ਨਾਲ ਹੀ ਕੈਂਸਰ ਨੂੰ ਰੋਕਿਆ ਜਾ ਸਕਦਾ ਹੈ। ਇਸ ਲਈ ਉਹ ਚੱਬੇਵਾਲ ਹਲਕੇ ਵਿਚ ਕੈਂਸਰ ਬਾਰੇ ਜਾਗਰੂਕਤਾ ਅਤੇ ਇਸ ਦੇ ਟੈਸਟ ਸਬੰਧੀ ਕੈਂਪ ਲਵਾਉਣਗੇ।
SP ਤੇ ਨਾਇਬ ਤਹਿਸੀਲਦਾਰ ਦੀ ਕੁੱਟਮਾਰ ਵਾਲੀ ਵੀਡੀਓ ਦਾ ਜਾਣੋ ਕੀ ਹੈ ਸੱਚ ! (ਵੀਡੀਓ)
NEXT STORY