ਹੁਸ਼ਿਆਰਪੁਰ (ਘੁੰਮਣ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੂਬੇ ਦੀ ਨੁਹਾਰ ਬਦਲਣ ਲਈ ਕਾਫੀ ਗੰਭੀਰ ਹਨ ਅਤੇ ਉਨ੍ਹਾਂ ਵੱਲੋਂ ਸਮੇਂ-ਸਮੇਂ ’ਤੇ ਜੀ.ਓ. ਜੀ. (ਗਾਰਡੀਅਨ ਆਫ਼ ਗਵਰਨੈਂਸ) ਵੱਲੋਂ ਕੀਤੀ ਜਾ ਰਹੀ ਰਿਪੋਰਟਿੰਗ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਜੀ. ਓ. ਜੀ. ਵੱਲੋਂ ਦਿੱਤੀ ਗਈ ਫੀਡਬੈਕ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਨ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ। ਇਹ ਵਿਚਾਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਬੀਰ ਸਿੰਘ ਨੇ ਜੀ. ਓ. ਜੀ. ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ ਦੌਰਾਨ ਪ੍ਰਗਟਾਏ। ਉਨ੍ਹਾਂ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਜੀ.ਓ.ਜੀ. ਵੱਲੋਂ ਜੋ ਫੀਡਬੈਕ ਪ੍ਰਾਪਤ ਹੋ ਰਹੀ ਹੈ, ਉਸ ਸਬੰਧੀ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾਵੇ। ਉਨ੍ਹਾਂ ਐੱਸ. ਡੀ.ਐੱਮਜ਼ ਨੂੰ ਕਿਹਾ ਕਿ ਉਹ ਸਬ-ਡਵੀਜ਼ਨ ਪੱਧਰ ’ਤੇ ਲੰਬਿਤ ਕਾਰਜਾਂ ਦਾ ਸਮੇਂ-ਸਮੇਂ ’ਤੇ ਜਾਇਜ਼ਾ ਲੈਣਾ ਯਕੀਨੀ ਬਣਾਉਣ। ਉਨ੍ਹਾਂ ਫੂਡ ਤੇ ਸਿਵਲ ਸਪਲਾਈਜ਼ ਵਿਭਾਗ, ਮਿਡ-ਡੇਅ-ਮੀਲ ਯੋਜਨਾ ਅਤੇ ਅਨਸੇਫ਼ ਸਕੂਲ ਇਮਾਰਤਾਂ ਸਬੰਧੀ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ। ਸ. ਹਰਬੀਰ ਸਿੰਘ ਨੇ ਕਿਹਾ ਕਿ ਸਾਰੇ ਵਿਭਾਗ ਜੀ. ਓ. ਜੀ. ਨਾਲ ਤਾਲਮੇਲ ਕਰ ਕੇ ਵੱਖ-ਵੱਖ ਸਕੀਮਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕਰਵਾਉਣ, ਤਾਂ ਜੋ ਸਬੰਧਤ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਹਾ ਪ੍ਰਾਪਤ ਹੋ ਸਕੇ। ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਵੀ ਜੀ.ਓ.ਜੀ. ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਮੌਕੇ ਐੱਸ. ਡੀ. ਐੱਮ. ਮੁਕੇਰੀਆਂ ਸ਼੍ਰੀ ਅਦਿੱਤਿਆ ਉੱਪਲ, ਐੱਸ. ਡੀ. ਐੱਮ. ਹੁਸ਼ਿਆਰਪੁਰ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐੱਸ. ਡੀ. ਐੱਮ. ਦਸੂਹਾ ਬਲਵੀਰ ਰਾਜ ਸਿੰਘ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਜ਼ਿਲਾ ਮੁਖੀ ਜੀ. ਓ. ਜੀ. ਬ੍ਰਿਗੇਡੀਅਰ (ਰਿਟਾ.) ਮਨੋਹਰ ਸਿੰਘ, ਜ਼ਿਲਾ ਮਾਲ ਅਫ਼ਸਰ ਰਾਜੀਵ ਪਾਲ, ਕੰਟਰੋਲਰ ਫੂਡ ਤੇ ਸਿਵਲ ਸਪਲਾਈਜ਼ ਸ਼੍ਰੀਮਤੀ ਰਜਨੀਸ਼ ਕੌਰ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾਡ਼ੇ ਸਬੰਧੀ ਪ੍ਰਭਾਤ ਫੇਰੀਆਂ ਕੱਢੀਆਂ
NEXT STORY