ਹੁਸ਼ਿਆਰਪੁਰ (ਪੰਡਿਤ, ਮੋਮੀ)-ਸਿੱਖਿਆ ਮੰਤਰੀ ਓ. ਪੀ. ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਪੰਜਾਬ ਐੱਸ.ਏ.ਐੱਸ. ਨਗਰ, ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪਡ਼੍ਹਾ ਰਹੇ ਅਧਿਆਪਕਾਂ ਨੂੰ ਉਨ੍ਹਾਂ ਵੱਲੋਂ ਸਕੂਲਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਗੁਣਾਤਮਕ ਸਿੱਖਿਆ ਦੇ ਮਾਹੌਲ ਨੂੰ ਚੰਗੇਰਾ ਬਣਾਉਣ ਸਬੰਧੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕਰ ਰਿਹਾ ਹੈ। ਬੀਤੇ ਦਿਨ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ 24 ਅਧਿਆਪਕਾਂ ਨੂੰ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਇਨ੍ਹਾਂ ਅਧਿਆਪਕਾਂ ਵਿਚ ਟਾਂਡਾ ਬਲਾਕ ਦੇ ਸਰਕਾਰੀ ਪ੍ਰਇਮਰੀ ਸਕੂਲ ਦਾਰਾਪੁਰ ਤੋਂ ਪਰਵਿੰਦਰ ਕੌਰ ਨੂੰ ਸਕੂਲ ਵਿਚ ਸ਼ਲਾਘਾਯੋਗ ਕੰਮ ਕਰਨ ਲਈ ਸਕੱਤਰ ਪੰਜਾਬ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਸਮੂਹ ਅਧਿਆਪਕਾਂ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਪਰਿਵਾਰਕ ਮੈਂਬਰਾਂ ਨੂੰ ਸਕੂਲ ’ਚ ਕੀਤੇ ਜਾਣ ਵਾਲੇ ਗੁਣਾਤਮਿਕ ਤੇ ਹੋਰ ਵਿਕਾਸਸ਼ੀਲ ਕਾਰਜਾਂ ਲਈ ਉਤਸ਼ਾਹਿਤ ਵੀ ਕੀਤਾ। ਇਸ ਮੌਕੇ ਡੀ. ਪੀ. ਆਈ. ਐਲੀਮੈਂਟਰੀ ਸਿੱਖਿਆ ਇੰਦਰਜੀਤ ਸਿੰਘ ਵੀ ਹਾਜ਼ਰ ਸਨ।
ਕਾਲਜ ਵਿਖੇ ਅੰਗਰੇਜ਼ੀ ਵਿਭਾਗ ਨੇ ਕਰਵਾਇਆ ਲੇਖ ਮੁਕਾਬਲਾ
NEXT STORY