ਹੁਸ਼ਿਆਰਪੁਰ (ਘੁੰਮਣ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖਿਲਾਫ਼ ਯੂਨੀਅਨ ਦੀ ਜ਼ਿਲਾ ਇਕਾਈ ਦੇ ਪ੍ਰਧਾਨ ਅਨਿਰੁੱਧ ਮੋਦਗਿੱਲ ਦੀ ਅਗਵਾਈ ’ਚ ਅੱਜ ਤੋਂ ਕਲਮਛੋਡ਼ ਹਡ਼ਤਾਲ ਕੀਤੀ ਗਈ। ਹਡ਼ਤਾਲੀ ਕਰਮਚਾਰੀਆਂ ’ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹਨ। ਇਸ ਦੌਰਾਨ ਸਿਵਲ ਸਰਜਨ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜ਼ਿਲਾ ਪ੍ਰਧਾਨ ਮੋਦਗਿੱਲ ਨੇ ਦੱਸਿਆ ਕਿ ਇਹ ਹਡ਼ਤਾਲ 15 ਫਰਵਰੀ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਸਡ਼ਕਾਂ ’ਤੇ ਉਤਰਨ ਲਈ ਮਜਬੂਰ ਕਰ ਰਹੀ ਹੈ। ਇਸ ਦੌਰਾਨ ਸਰਬਸੰਮਤੀ ਨਾਲ ਪ੍ਰਸਤਾਵ ਪੇਸ਼ ਕਰਕੇ ਪਿਛਲੇ ਦਿਨੀਂ ਪਟਿਆਲਾ ਵਿਖੇ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ 14 ਫਰਵਰੀ ਨੂੰ ਸਰਕਾਰ ਖਿਲਾਫ਼ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਜ਼ਿਲਾ ਜਨਰਲ ਸਕੱਤਰ ਜਸਵੀਰ ਸਿੰਘ, ਮੋਤੀ ਲਾਲ, ਪੁਸ਼ਪਿੰਦਰ ਪਠਾਣੀਆ, ਵਰਿਆਮ ਮਿਨਹਾਸ, ਸਤੀਸ਼ ਕੁਮਾਰ, ਭੁਪਿੰਦਰ ਕੁਮਾਰ, ਮਨਜੀਤ ਕੌਰ, ਜਸਵੀਰ ਸਿੰਘ ਧਾਮੀ, ਵਿਕਰਮ ਆਦੀਆ, ਦੀਪਕ ਕੁਮਾਰ, ਬਲਕਾਰ ਸਿੰਘ, ਰਾਕੇਸ਼ ਕੁਮਾਰ, ਸੰਜੀਵ ਕੁਮਾਰ, ਦਵਿੰਦਰ ਭੱਟੀ, ਹਰਜਿੰਦਰ ਸਿੰਘ ਤੇ ਰਿਸ਼ੀ ਪਾਲ ਆਦਿ ਨੇ ਵੀ ਸੰਬੋਧਨ ਕੀਤਾ।
ਸਰਬੱਤ ਦਾ ਭਲਾ ਟਰੱਸਟ ਨੇ ਭੁੱਲੇ-ਭਟਕੇ ਨੂੰ ਘਰ ਪਹੁੰਚਾਇਆ
NEXT STORY