ਹੁਸ਼ਿਆਰਪੁਰ (ਘੁੰਮਣ)-ਪੁਲਵਾਮਾ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੂੰ ਸੂਬੇ ਦੇ ਮੁਲਾਜ਼ਮਾਂ ਦੀ ਸਿਰਮੌਰ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਵੱਲੋਂ ਇੱਕ ਇਕੱਤਰਤਾ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਕੀਤੇ ਗਏ ਸ਼ਰਧਾਂਜਲੀ ਸਮਾਗਮ ਮੌਕੇ ਸੂਬਾਈ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਬਾਸੀ ਨੇ ਕਿਹਾ ਕਿ ਇਸ ਅੱਤਵਾਦੀ ਹਮਲੇ ਨਾਲ ਪੂਰਾ ਦੇਸ਼ ਸੋਗ ਦੀ ਲਹਿਰ ਵਿਚ ਡੁੱਬਾ ਹੋਇਆ ਹੈ। ਇਸ ਮੌਕੇ ਜੱਥੇਬੰਦੀ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਰੱਖਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਜੱਥੇਬੰਦੀ ਦੇ ਮੁੱਖ ਸਲਾਹਕਾਰ ਅਤੇ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਵੇਦ ਪ੍ਰਕਾਸ਼ ਸ਼ਰਮਾ ਨੇ ਕਿਹਾ ਕਿ ਦੇਸ਼ ਦੀ ਰਾਖੀ ਕਰਨ ਵਾਲੇ ਯੋਧਿਆਂ ਦੀ ਸ਼ਹਾਦਤ ਨੂੰ ਬੇਕਾਰ ਨਹੀਂ ਜਾਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲਗਭਗ ਸਾਰੇ ਹੀ ਪ੍ਰਾਂਤਾਂ ਦੇ ਜਵਾਨਾਂ ਦੀ ਹੋਈ ਇਸ ਸ਼ਹਾਦਤ ਉਪਰੰਤ ਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਸਰਕਾਰਾਂ ਨੂੰ ਸ਼ਹੀਦਾਂ ਅਤੇ ਗੰਭੀਰ ਰੂਪ ਵਿਚ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ ਭਾਰੀ ਵਿੱਤ ਸਹਾਇਤਾ ਦੇਣੀ ਚਾਹੀਦੀ ਹੈ ਅਤੇ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਕੇ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਦਰਸ਼ਣ ਬੇਲੂਮਾਜਰਾ, ਸੁਖਵਿੰਦਰ ਚਾਹਲ, ਇੰਦਰਜੀਤ ਵਿਰਦੀ, ਗੁਰਦੀਪ ਬਾਜਵਾ, ਕਰਮਜੀਤ ਬੀਹਲਾ, ਰਾਮਜੀਦਾਸ ਚੌਹਾਨ, ਬਲਵਿੰਦਰ ਭੁੱਟੋ, ਅਨਿਲ ਕੁਮਾਰ, ਦਿਲਦਾਰ ਭੰਡਾਲ, ਨਿਰਭੈਅ ਸਿੰਘ, ਦਰਸ਼ਣ ਬਡ਼ਵਾ, ਜਰਨੈਲ ਸਿੰਘ ਪੱਟੀ, ਜਤਿੰਦਰ ਕੁਮਾਰ, ਕ੍ਰਿਸ਼ਨ ਚੰਦ ਜਾਗੋਵਾਲੀਆ, ਲਾਲ ਚੰਦ ਸੱਪਾਂਵਾਲੀ, ਰਣਜੀਤ ਈਸ਼ਾਪੁਰ, ਜਸਬੀਰ ਤਲਵਾਡ਼ਾ, ਰਜਿੰਦਰ ਧਿਮਾਨ, ਹਰਮਨਪ੍ਰੀਤ ਕੌਰ ਗਿੱਲ, ਨੀਨਾ ਜੌਨ, ਰਾਮਜੀਦਾਸ ਚੌਹਾਨ, ਰਣਜੀਤ ਕੌਰ, ਹਰਪਾਲ ਕੌਰ, ਹਰੀ ਬਿਲਾਸ, ਬਲਵੀਰ ਚੰਦ, ਮਨੋਹਰ ਲਾਲ ਸ਼ਰਮਾ, ਚਮਕੌਰ ਸਿੰਘ ਨਾਭਾ, ਲਖਵਿੰਦਰ ਕੌਰ, ਮੱਖਣ ਸਿੰਘ ਵਾਹਿਦਪੁਰੀ, ਰਜਿੰਦਰ ਕੌਰ ਕਾਕਡ਼ਾ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ
NEXT STORY