ਹੁਸ਼ਿਆਰਪੁਰ (ਘੁੰਮਣ)-ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲਾ ਇਕਾਈ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਨੀਰੁੱਧ ਮੋਦਗਿੱਲ ਦੀ ਅਗਵਾਈ ’ਚ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹੋਏ। ਇਸ ਮੌਕੇ ਮੋਦਗਿੱਲ ਨਾਲ ਜ਼ਿਲਾ ਜਨਰਲ ਸਕੱਤਰ ਜਸਵੀਰ ਸਿੰਘ, ਬਰਿਆਮ ਸਿੰਘ ਮਿਨਹਾਸ, ਰਾਕੇਸ਼ ਮੋਹਣ, ਵਿਕਰਮ ਆਦੀਆ, ਦੀਪਕ ਸ਼ਰਮਾ, ਜਸਵੀਰ ਸਿੰਘ ਧਾਮੀ, ਪਵਨ ਕੁਮਾਰ ਤੇ ਸਤੀਸ਼ ਰਾਣਾ ਆਦਿ ਨੇ ਵੀ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਜੰਮ ਕੇ ਨਿਖੇਧੀ ਕੀਤੀ।
‘ਪਡ਼੍ਹੋ ਪੰਜਾਬ-ਪੜ੍ਹਾਓ ਪੰਜਾਬ’ ਪ੍ਰਾਜੈਕਟ ਬੰਦ ਕਰਨ ਲਈ ਸਿੱਖਿਆ ਅਧਿਕਾਰੀਆਂ ਨੂੰ ਸੰਘਰਸ਼ ਕਮੇਟੀ ਨੇ ਦਿੱਤਾ ਨੋਟਿਸ
NEXT STORY