ਹੁਸ਼ਿਆਰਪੁਰ (ਸੰਜੀਵ)-ਪੰਜਾਬ ਸਰਕਾਰ ਵੱਲੋਂ ਸੂਬੇ ’ਚ ਨਸ਼ਿਆਂ ਦੇ ਖਾਤਮੇ ਲਈ ਗਠਿਤ ਕੀਤੀ ਸਪੈਸ਼ਲ ਟਾਸਕ ਫੋਰਸ (ਐੱਸ.ਟੀ.ਐੱਫ.) ਵੱਲੋਂ ਡੀ.ਐੱਸ.ਪੀ. ਸਰਬਜੀਤ ਸਿੰਘ ਸੱਲ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਚੱਲ ਰਹੇ ਜਾਗਰੂਕਤਾ ਹਫ਼ਤੇ ਤਹਿਤ ਏ.ਐੱਸ.ਆਈ. ਜਰਨੈਲ ਸਿੰਘ ਅਤੇ ਹੈੱਡਕਾਂਸਟੇਬਲ ਹਰਵਿੰਦਰ ਸਿੰਘ ਦੀ ਅਗਵਾਈ ’ਚ ਪਿੰਡ ਖਨੌਡ਼ਾ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਦੇ ਖਾਤਮੇ ਲਈ ਐੱਸ.ਟੀ.ਐੱਫ਼. ਵਲੋਂ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਲਾਕੇ ’ਚ ਕੋਈ ਨਸ਼ੇ ਦੇ ਕਾਰੋਬਾਰ ਨਾਲ ਜੁਡ਼ੇ ਹੋਏ ਵਿਅਕਤੀ ਸਬੰਧੀ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਐੱਸ.ਟੀ.ਐੱਫ. ਨੂੰ ਦਿੱਤੀ ਜਾਵੇ ਤਾਂ ਜੋ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਮਹਿੰਦਰ ਲਾਲ, ਚਮਨ ਮਸੀਹ, ਮੁਖਤਿਆਰ ਸਿੰਘ, ਰਾਜਵੀਰ ਸਿੰਘ, ਵਿਕਟਰ ਮਸੀਹ, ਅਰਨੀਤ ਕੌਰ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਅਕਾਲ ਅਕੈਡਮੀ ਮਾਇਓਪੱਟੀ ਵਿਖੇ ਸਾਲਾਨਾ ਸਮਾਗਮ
NEXT STORY