ਹੁਸ਼ਿਆਰਪੁਰ (ਅਮਰਿੰਦਰ)-ਥਾਣਾ ਮਾਡਲ ਟਾਊਨ ਦੀ ਪੁਲਸ ਨੇ ਸ਼ਹਿਰ ਦੇ ਨਲੋਈਆਂ ਚੌਕ ਵਿਖੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਕੋਲੋਂ 275 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਕੁਲਦੀਪ ਕੁਮਾਰ ਉਰਫ ਸੰਨੀ ਪੁੱਤਰ ਬਲਵਿੰਦਰ ਕੁਮਾਰ ਵਾਸੀ ਨਸਰਾਂ ਪਠਾਣਾਂ (ਚੱਬੇਵਾਲ) ਵਜੋਂ ਹੋਈ ਹੈ। ਐੱਸ. ਐੱਚ. ਓ. ਇੰਸਪੈਕਟਰ ਭਰਤ ਮਸੀਹ ਨੇ ਮੀਡੀਆ ਨੂੰ ਦੱਸਿਆ ਕਿ ਸੰਨੀ ਨੇ ਇਕ ਦਿਨ ਪਹਿਲਾਂ ਹੀ ਮੋਬਾਇਲ ਖੋਹਣ ਦੇ ਦੋਸ਼ੀਆਂ ਅਮਿਤ ਕੁਮਾਰ ਤੇ ਕਰਣ ਵਾਸੀ ਮਹਿਤਿਆਂ ਵਾਲੀ ਗਲੀ ਹਰਿਆਣਾ ਦੇ ਪਰਿਵਾਰਾਂ ਨਾਲ ਵੀ ਦੋਵਾਂ ਨੂੰ ਪੁਲਸ ਦੀ ਚੁੰਗਲ ’ਚੋਂ ਛੁਡਵਾਉਣ ਲਈ ਮਦਦ ਕਰਨ ਦੇ ਨਾਂ ’ਤੇ 5000 ਰੁਪਏ ਦੀ ਠੱਗੀ ਮਾਰੀ ਸੀ। ਦੋਸ਼ੀ ਪਹਿਲਾਂ ਵੀ ਕੱਟ ਚੁੱਕਿਐ ਦੋ ਸਾਲ ਦੀ ਕੈਦਥਾਣਾ ਮੁਖੀ ਨੇ ਦੱਸਿਆ ਕਿ ਨਸ਼ੇ ਵਾਲੇ ਪਦਾਰਥਾਂ ਸਮੇਤ ਕਾਬੂ ਦੋਸ਼ੀ ਕੁਲਦੀਪ ਉਰਫ ਸੰਨੀ ’ਤੇ ਹੁਣ ਤੱਕ ਕਰੀਬ 10 ਕੇਸ ਵੱਖ-ਵੱਖ ਥਾਣਿਆਂ ’ਚ ਦਰਜ ਹਨ ਅਤੇ ਇਕ ਮਾਮਲੇ ’ਚ 2 ਸਾਲ ਦੀ ਸਜ਼ਾ ਵੀ ਭੁਗਤ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਕ ਦਿਨ ਪਹਿਲਾਂ ਮੋਬਾਇਲ ਖੋਹਣ ਦੇ ਦੋਸ਼ੀਆਂ ਨੂੰ ਜਦੋਂ ਪੁਲਸ ਨੇ ਗ੍ਰਿਫ਼ਤਾਰ ਕੀਤਾ ਤਾਂ ਕੁਲਦੀਪ ਉਰਫ ਸੰਨੀ ਨੇ ਹਰਿਆਣਾ ’ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਸ ਦੀ ਕਾਫੀ ਜਾਣ-ਪਛਾਣ ਹੈ ਅਤੇ ਉਹ ਉਨ੍ਹਾਂ ਨੂੰ ਛੁਡਵਾ ਦੇਵੇਗਾ। ਉਸ ਨੇ 5000 ਰੁਪਏ ਵੀ ਠੱਗ ਲਏ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਾਬੂ ਕੀਤੇ ਗਏ ਦੋਸ਼ੀਆਂ ਅਮਿਤ ਅਤੇ ਕਰਣ ਨੂੰ ਅਦਾਲਤ ’ਚ ਪੇਸ਼ ਕਰ ਕੇ ਜੁਡੀਸ਼ੀਅਲ ਰਿਮਾਂਡ ’ਤੇ ਜੇਲ ਭੇਜ ਦਿੱਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਅਮਿਤ ਕੁਮਾਰ ਤੇ ਕਰਣ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਦੋਸ਼ੀ ਕੁਲਦੀਪ ਉਰਫ ਸੰਨੀ ਖਿਲਾਫ਼ ਪੁਲਸ ਨੇ ਧੋਖਾਦੇਹੀ ਦੇ ਮਾਮਲੇ ਦੇ ਨਾਲ-ਨਾਲ ਨਸ਼ਾ ਵਿਰੋਧੀ ਐਕਟ ਤਹਿਤ ਵੀ ਮਾਮਲਾ ਦਰਜ ਕਰ ਲਿਆ ਹੈ। ਪੁਲਸ ਦੋਸ਼ੀ ਕੋਲੋਂ ਹੋਰ ਵਾਰਦਾਤਾਂ ਸਬੰਧੀ ਵੀ ਪੁੱਛਗਿੱਛ ਕਰ ਰਹੀ ਹੈ।
ਬੀ. ਐੱਸ. ਐੱਨ. ਐੱਲ. ਮੁਲਾਜ਼ਮਾਂ ਵੱਲੋਂ ਕੰਮਕਾਜ ਦਾ ਬਾਈਕਾਟ ਕ ਰ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
NEXT STORY