ਹੁਸ਼ਿਆਰਪੁਰ (ਮੁੱਗੋਵਾਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਉਨ੍ਹਾਂ ਦੀ ਚਰਨਛੋਹ ਪ੍ਰਾਪਤ ਧਰਤੀ ਗੁ. ਸ੍ਰੀ ਖੁਰਾਲਗਡ਼੍ਹ ਸਾਹਿਬ ਵਿਖੇ ਵਿਸ਼ਵ ਅਰਜਨ ਵੈੱਲਫੇਅਰ ਸੋਸਾਇਟੀ ਵੱਲੋਂ ਚੰਦਨ ਤੇ ਹੋਰ ਫ਼ਲਦਾਰ ਤੇ ਛਾਂਦਾਰ ਰੁੱਖ ਲਾਏ ਗਏ ਤੇ ਸੰਗਤਾਂ ਨੂੰ ਪ੍ਰਸ਼ਾਦ ਵਜੋਂ ਵੱਖ-ਵੱਖ ਤਰਾਂ ਦੇ ਬੂਟੇ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੀ ਚੇਅਰਪਰਸਨ ਸਰਿਤਾ ਸ਼ਰਮਾ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਕੁਲਵਿੰਦਰ ਬਿੱਟੂ ਜਨ. ਸਕੱਤਰ ਜ਼ਿਲਾ ਕਾਂਗਰਸ ਨੇ ਦੱਸਿਆ ਕਿ ਸੋਸਾਇਟੀ ਵੱਲੋਂ ਪਿਛਲੇ ਲਗਭਗ 6 ਮਹੀਨਿਆਂ ਦੌਰਾਨ ਵਿਧਾਨ ਸਭਾ ਹਲਕਾ ਗਡ਼੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਵਿਚ ਸਮਾਜ ਭਲਾਈ ਸੰਸਥਾਵਾਂ ਦੇ ਸਹਿਯੋਗ ਨਾਲ ਲਗਭਗ 70 ਹਜ਼ਾਰ ਬੂਟੇ ਵੰਡੇ ਗਏ ਹਨ, ਜਿਨ੍ਹਾਂ ਵਿਚੋਂ ਬਹੁਤੇ ਬੂਟੇ ਕਾਮਯਾਬੀ ਨਾਲ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਸੋਸਾਇਟੀ ਵੱਲੋਂ ਜਲਦੀ ਹੀ ਆਪਣਾ ਇਕ ਲੱਖ ਬੂਟੇ ਲਾਉਣ ਦਾ ਟੀਚਾ ਪੂਰਾ ਕੀਤਾ ਜਾ ਰਿਹਾ ਹੈ। ਇਸ ਮਕਸਦ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਮਾਹਿਲਪੁਰ ਦੇ ਨਾਲ ਲੱਗਦੇ ਧਾਰਮਕ ਅਸਥਾਨਾਂ ਵਿਖੇ ਪਿੱਪਲ, ਆਂਵਲਾ, ਬੋਹਡ਼, ਨਿੰਮ, ਅਰਜਨ, ਡੇਕ, ਅੰਬ, ਅਮਰੂਦ ਆਦਿ ਦੇ ਬੂਟੇ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਖਰਾਬ ਹੋ ਰਹੇ ਵਾਤਾਵਰਣ ਤੇ ਪ੍ਰਦੂਸ਼ਣ ਤੋਂ ਬਚਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਆਪਾਂ ਸਭ ਸੰਤਾਂ-ਮਹਾਪੁਰਸ਼ਾਂ ਦੇ ਜਨਮ ਦਿਨ ’ਤੇ ਬੂਟੇ ਲਾਉਣ ਦਾ ਯਤਨ ਕਰੀਏ ਤੇ ਸਾਡਾ ਆਲਾ–ਦੁਆਲਾ ਹਰਿਆਂ ਭਰਿਆਂ ਹੋ ਸਕਦਾ ਹੈ ਤੇ ਆਪਾਂ ਸਰੀਰਤ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿ ਸਕਦੇ ਹਾਂ।
ਉਥਾਨ ਫਾਊਂਡੇਸ਼ਨ ਦਾ ਰਾਸ਼ਟਰੀ ਡੈਲੀਗੇਟ ਇਜਲਾਸ 23 ਨੂੰ
NEXT STORY