ਹੁਸ਼ਿਆਰਪੁਰ (ਸੰਜੇ ਰੰਜਨ)-ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਕੌਮਾਂਤਰੀ ਮਾਂ-ਬੋਲੀ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਮੁਖੀ ਡਾ. ਅਮਰਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਮਾਂ-ਬੋਲੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਮਾਂ ਬੋਲੀ ਦੇ ਮਹੱਤਵ ’ਤੇ ਪ੍ਰਕਾਸ਼ ਪਾਇਆ । ਮਾਂ ਬੋਲੀ ਨੂੰ ਸਮਰਪਿਤ ਪੰਜਾਬੀ ਲੋਕ ਗੀਤਾਂ ਤੇ ਅਧਾਰਿਤ ਲੋਕ ਨਾਚ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ’ਚ 16 ਵਿਦਿਆਰਥੀਆਂ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਜਾਂਚਣ ਦੀ ਭੂਮਿਕਾ ਰਾਜਨੀਤੀ ਸ਼ਾਸਤਰ ਵਿਭਾਗ ਦੇ ਪ੍ਰੋ. ਰਜਿੰਦਰ ਕੌਰ ਕਲਸੀ, ਪ੍ਰੋ. ਅਕਾਂਕਸ਼ਾ, ਡਾ. ਰਜਨੀ ਠਾਕੁਰ ਨੇ ਨਿਭਾਈ। ਇਸ ਸੱਭਿਆਚਾਰਕ ਲੋਕ ਨਾਚ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰੀਆ ਤਿਰਪਾਠੀ ਬੀ. ਐੱਸ. ਸੀ. ਛੇਵਾਂ ਸਮੈਸਟਰ, ਦੂਸਰੇ ਸਥਾਨ ’ਤੇ ਆਕਾਸ਼ਪ੍ਰੀਤ ਬੀ.ਏ. ਭਾਗ ਦੂਜਾ ਅਤੇ ਤੀਜਾ ਸਥਾਨ ਗੁਰਪ੍ਰੀਤ ਕੌਰ ਬੀ.ਏ. ਭਾਗ ਛੇਵਾਂ ਸਮੈਸਟਰ ਦੀ ਵਿਦਿਆਰਥਣਾਂ ਨੇ ਹਾਸਲ ਕੀਤਾ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਆਪਣੀ ਮਾਤ ਭਾਸ਼ਾ ਨੂੰ ਦਿਲੋਂ ਅਪਨਾਉਣ ਲਈ ਕਿਹਾ । ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਨਰਿੰਦਰ ਕੌਰ ਘੁੰਮਣ ਅਤੇ ਡੀਨ ਡਾ. ਰੁਪਿੰਦਰ ਕੌਰ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮਾਂ ਬੋਲੀ ਨੂੰ ਭੁੱਲ ਜਵਾਂਗੇ ਤਾਂ ਕੱਖਾਂ ਵਾਂਗ ਰੁਲ ਜਾਵਾਂਗੇ। ਆਪਣੀ ਬੋਲੀ ਨੂੰ ਪਿਆਰ ਕਰਨ ਵਾਲੇ ਕਦੇ ਵੀ ਜ਼ਿੰਦਗੀ ’ਚ ਮਾਰ ਨਹੀਂ ਖਾ ਸਕਦੇ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਡਾ. ਅਮਰਜੀਤ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।
ਭਗਵਾਨ ਵਾਲਮੀਕਿ ਜੀ ਮੰਦਰ ਪੱਟੀ ਲਈ ਐੱਨ. ਆਰ. ਆਈ. ਵੱਲੋਂ 1 ਲੱਖ ਰੁਪਏ ਦਾ ਯੋਗਦਾਨ
NEXT STORY