ਹੁਸ਼ਿਆਰਪੁਰ (ਗੁਰਮੀਤ)-ਅੱਜ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਵੱਖ-ਵੱਖ ਸਭਾਵਾਂ ਦੀ ਗਗਨਦੀਪ ਚਾਣਥੂ ਮੈਂਬਰ ਜ਼ਿਲਾ ਪ੍ਰੀਸ਼ਦ ਦੀ ਪ੍ਰਧਾਨਗੀ ਹੇਠ ਅੱਡਾ ਚੱਬੇਵਾਲ ਵਿਖੇ ਇਕ ਮੀਟਿੰਗ ਹੋਈ। ਜਿਸ ਦੌਰਾਨ ਵੱਖ-ਵੱਖ ਪਿੰਡਾਂ ਵਿਚ ਬਣੀਆਂ ਰਵਿਦਾਸ ਸਭਾਵਾਂ ਦੇ ਆਗੂਆਂ ਨੇ ਹਿੱਸਾ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗਗਨਦੀਪ ਚਾਣਥੂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 642ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਬੇਵਾਲ ਤੋਂ ਸ੍ਰੀ ਖੁਰਾਲਗਡ਼੍ਹ ਸਾਹਿਬ ਲਈ ਮੋਟਰਸਾਈਕਲ ਯਾਤਰਾ ਕੱਢੀ ਜਾਵੇਗੀ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਵੱਲੋਂ ਹਿੱਸਾ ਲੈਣ ਲਈ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ ’ਤੇ ਚਲਣ ਲਈ ਪ੍ਰੇਰਿਆ ਜਾਵੇਗਾ। ਇਸ ਮੌਕੇ ਚਰੰਜੀ ਲਾਲ ਬਿਹਾਲਾ ਬਲਾਕ ਸੰਮਤੀ ਮੈਂਬਰ, ਰਾਮ ਲਾਲ ਬਲਾਕ ਸੰਮਤੀ ਮੈਂਬਰ, ਡਾ. ਦਵਿੰਦਰ ਸਰੋਆ ਜੰਡੋਲੀ, ਅਮਨਦੀਪ ਸਿੰਘ, ਰਮਨ ਲਾਖਾ ਬਲਾਕ ਸੰਮਤੀ ਮੈਂਬਰ, ਅਵਤਾਰ ਸਿੰਘ, ਨੀਰਜ ਚੌਹਾਨ ਆਦਿ ਹਾਜ਼ਰ ਸਨ।
ਸੋਸਾਇਟੀ ਨੇ ਕਰਵਾਏ ਲੋਡ਼ਵੰਦ ਲਡ਼ਕੀਆਂ ਦੇ ਆਨੰਦ ਕਾਰਜ
NEXT STORY