ਹੁਸ਼ਿਆਰਪੁਰ (ਮੋਮੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾਡ਼ੇ ਸਬੰਧੀ 24 ਫਰਵਰੀ ਨੂੰ ਪਿੰਡ ਰੱਲਹਣਾ ਤੋਂ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਸਬੰਧੀ ਪ੍ਰਬੰਧਕ ਸੇਵਾਦਾਰਾਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਸੇਵਾਦਾਰ ਪ੍ਰਧਾਨ ਸਰਬਜੀਤ ਸਿੰਘ, ਗਿਆਨੀ ਜੋਗਿੰਦਰ ਸਿੰਘ, ਅਮਰਜੀਤ ਕਲਸੀਆ, ਕ੍ਰਿਪਾਲਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਵੈੱਲਫ਼ੇਅਰ ਸੋਸਾਇਟੀ ਤੇ ਨਗਰ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਜੀ ਗੁਰੂ ਚਰਨਾਂ ’ਚ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਨੂੰ ਰਵਾਨਾ ਕਰਨਗੇ। ਪ੍ਰਬੰਧਕ ਸੇਵਾਦਾਰਾਂ ਨੇ ਹੋਰ ਦੱਸਿਆ ਕਿ ਨਗਰ ਕੀਰਤਨ ਪਿੰਡ ਰਲੱਹਣਾ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਦੀ ਪਰਿਕਰਮਾ ਕਰਦਾ ਹੋਇਆ ਸੰਪੰਨ ਹੋਵੇਗਾ। ਇਸ ਮੌਕੇ ਚੇਅਰਮੈਨ ਹਰੀਕ੍ਰਿਸ਼ਨ ਰਾਜਪੁਰ, ਗੁਰਦੀਪ ਕਲਸੀ, ਮਹਿੰਦਰ ਸਿੰਘ, ਮਨੋਹਰ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ, ਸ਼ਾਮ ਲਾਲ, ਲਵਦੀਪ ਸਿੰਘ, ਕਰਤਾਰ ਸਿੰਘ, ਜੱਸੀ ਲਾਲ, ਹੈਪੀ ਆਦਿ ਹਾਜ਼ਰ ਸਨ।
ਲੱਖੀ ਪੀ. ਏ. ਸੀ. ਕਮੇਟੀ ਦੇ ਮੈਂਬਰ ਨਿਯੁਕਤ
NEXT STORY