ਹੁਸ਼ਿਆਰਪੁਰ (ਮੁੱਗੋਵਾਲ)-ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਕ ਸਮਾਗਮ ਗੁ. ਸਤਿਗੁਰੂ ਰਵਿਦਾਸ ਮਹਾਰਾਜ ਪਿੰਡ ਬਿੰਜੋ ਵਿਖੇ ਕੀਤਾ ਗਿਆ। ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਸਿੰਘਾਂ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੋਂ ਮਿਲਦੀਆਂ ਸਿੱਖਿਆਵਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਪੰਕਜ ਕ੍ਰਿਪਾਲ ਕਨਵੀਨਰ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਪ੍ਰਧਾਨ ਬਾਰ ਐਸੋਸੀਏਸ਼ਨ ਗਡ਼੍ਹਸ਼ੰਕਰ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਸਮਾਜਕ ਬੁਰਾਈਆਂ ਵਿਰੁੱਧ ਉਠਾਈ ਆਵਾਜ਼ ਤੇ ਭਾਈਚਾਰਕ ਸਾਂਝ ਦੇ ਦਿੱਤੇ ਸੁਨੇਹੇ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਂਦਾ ਰਹੇਗਾ। ਇਸ ਮੌਕੇ ਉਨ੍ਹਾਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਨਾਂ ’ਤੇ ਪਿੰਡ ਵਿਚ ਲਾਇਬ੍ਰੇਰੀ ਬਣਾਉਣ ਲਈ ਡੇਢ ਲੱਖ ਰੁਪਏ ਦੀ ਗ੍ਰਾਂਟ ਦਾ ਮਨਜ਼ੂਰੀ ਪੱਤਰ ਪ੍ਰਬੰਧਕ ਕਮੇਟੀ ਨੂੰ ਦਿੱਤਾ। ਇਸ ਮੌਕੇ ਅਸ਼ੋਕ ਕੁਮਾਰ ਨਾਨੋਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਪ੍ਰਬੰਧਕ ਕਮੇਟੀ ਵੱਲੋਂ ਪੰਚਾਇਤ ਮੈਂਬਰਾਂ ਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਸਹਿਯੋਗ ਕਰਨ ਵਾਲੇ ਸਾਥੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਅਸ਼ੋਕ ਕੁਮਾਰ, ਜਗਤਾਰ ਸਿੰਘ ਸਾਧੋਵਾਲ ਸਾਬਕਾ ਸਰਪੰਚ, ਸੁੱਖ ਰਾਮ, ਕ੍ਰਿਸ਼ਨ ਗੋਪਾਲ ਨਈਅਰ, ਦਲਜੀਤ ਸਿੰਘ ਬੈਂਸ, ਨਰੇਸ਼ ਕੁਮਾਰ ਸਮੇਤ ਪਿੰਡ ਨਿਵਾਸੀ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਚੱਲਿਆ।
ਵਿਦਿਆਰਥੀਆਂ ’ਚ ਕਰਵਾਏ ਇੰਟਰ ਸਕੂਲ ਗੁਰਬਾਣੀ ਕੰਠ ਮੁਕਾਬਲੇ
NEXT STORY