ਹੁਸ਼ਿਆਰਪੁਰ (ਘੁੰਮਣ)-ਜਲ ਸਪਲਾਈ ਮੰਤਰੀ ਰਜ਼ੀਆ ਸੁਲਤਾਨਾ ਦੁਆਰਾ ਬੀਤੀ 26 ਫਰਵਰੀ ਨੂੰ ਚੰਡੀਗਡ਼੍ਹ ’ਚ ਵਿਭਾਗ ਦੀ ਯੂਨੀਅਨ ਦੇ ਨਾਲ ਪੈਨਲ ਮੀਟਿੰਗ ਦੌਰਾਨ ਕੰਟਰੈਕਟ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਮੰਗ ਦੇ ਬਾਵਜੂਦ ਵਿਭਾਗ ’ਚ ਸ਼ਾਮਲ ਨਾ ਕਰਨ ਦਾ 2 ਟੁੱਕ ਜਵਾਬ ਦਿੱਤੇ ਜਾਣ ਕਾਰਨ ਰਾਜ ਭਰ ਦੇ ਮੁਲਾਜ਼ਮ ਭਡ਼ਕ ਉੱਠੇ ਹਨ। ਯੂਨੀਅਨ ਦੀ ਹੁਸ਼ਿਆਰਪੁਰ ਇਕਾਈ ਦੇ ਜ਼ਿਲਾ ਪ੍ਰਧਾਨ ਉਂਕਾਰ ਸਿੰਘ ਤੇ ਬ੍ਰਾਂਚ ਪ੍ਰਧਾਨ ਸੁਖਵਿੰਦਰ ਸਿੰਘ ਚੁੰਬਰ ਦੀ ਅਗਵਾਈ ’ਚ ਯੂਨੀਅਨ ਦੁਆਰਾ ਅੱਜ ਇਥੇ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੀ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਮੰਤਰੀ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੰਤਰੀ ਨੇ ਹੋਰ ਮੰਗਾਂ ’ਤੇ ਵਿਚਾਰ ਕਰਨ ਲਈ ਵੀ ਟਾਲ ਮਟੋਲ ਕੀਤੀ। ਯੂਨੀਅਨ ਨੇਤਾਵਾਂ ਨੇ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਕੰਟਰੈਕਟ ਵਰਕਰਾਂ ਨੂੰ ਬਿਨਾਂ ਦੇਰੀ ਵਿਭਾਗ ’ਚ ਪੱਕਾ ਕੀਤਾ ਜਾਵੇ। ਮੰਤਰੀ ਦੇ ਹਲਕੇ ’ਚ ਝੰਡਾ ਮਾਰਚ ਦੀ ਚਿਤਾਵਨੀ ਯੂਨੀਅਨ ਨੇਤਾਵਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਗਿਆ ਤਾਂ 10 ਤੋਂ 18 ਮਾਰਚ ਤੱਕ ਵਿਭਾਗ ਦੀ ਮੰਤਰੀ ਦੇ ਹਲਕੇ ’ਚ ਝੰਡਾ ਮਾਰਚ ਕੀਤਾ ਜਾਵੇਗਾ। ਇਸ ਮੌਕੇ ਸਰੂਪ ਲਾਲ, ਅਮਨਦੀਪ ਸਿੰਘ, ਜਤਿੰਦਰ ਸਿੰਘ, ਸੁਨੀਤਾ ਰਾਣੀ, ਰਾਜ ਕੁਮਾਰ, ਤਰਸੇਮ ਸਿੰਘ, ਇੰਦਰਜੀਤ ਸਿੰਘ, ਗੁਰਪਾਲ ਸਿੰਘ, ਸ਼ਿਵ ਦਿਆਲ, ਮੋਹਨ ਲਾਲ, ਪਲਵਿੰਦਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ।
ਮਿਨਰਵਾ ਫੁੱਟਬਾਲ ਟੀਮ ਦੇ ਖਿਡਾਰੀਆਂ ਨੇ ਸੀ.ਆਰ.ਪੀ.ਐੱਫ. ਜਵਾਨਾਂ ਨੂੰ ਕੀਤਾ ਸਲਿਊਟ
NEXT STORY