ਹੁਸ਼ਿਆਰਪੁਰ (ਜਸਵਿੰਦਰਜੀਤ)-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਾਈ ਭਾਗੋ ਸਕੀਮ ਤਹਿਤ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਮੁਫਤ ਸਾਈਕਲ ਦਿੱਤੇ ਜਾ ਰਹੇ ਹਨ। ਇਸੇ ਲਡ਼ੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ ਵਿਖੇ ਪ੍ਰਿੰਸੀਪਲ ਓਂਕਾਰ ਸਿੰਘ ਦੀ ਦੇਖ-ਰੇਖ ’ਚ 97 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਇਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਿਧਾਇਕ ਹਲਕਾ ਸ਼ਾਮਚੁਰਾਸੀ ਪਵਨ ਕੁਮਾਰ ਆਦੀਆ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਇਲਾਕੇ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਅੱਗੇ ਵੀ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਮੁੱਖ ਏਜੰਡੇ ’ਚ ਹਨ। ਉਨ੍ਹਾਂ ਭੂੰਗਾ ਬਲਾਕ ਵਿਚ ਲਗਭਗ ਸਾਢੇ ਪੰਜ ਕਰੋਡ਼ ਰੁਪਏ ਇਲਾਕੇ ਦੇ ਪਿੰਡਾਂ ਨੂੰ ਵੰਡੇ। ਉਨ੍ਹਾਂ ਕਿਹਾ ਕਿ ਸਕੂਲ ਦੇ ਮੁਢਲੇ ਢਾਂਚੇ ਨੂੰ ਸੁਧਾਰਨ ਲਈ ਜੋ ਵੀ ਜ਼ਰੂਰਤ ਹੋਵੇਗੀ, ਉਹ ਪੂਰਾ ਕਰਨਗੇ। ਗ੍ਰਾਮ ਪੰਚਾਇਤ ਢੋਲਬਾਹਾ (ਸ਼ਿਵਾਲਿਕ ਨਗਰ) ਦੀ ਸਰਪੰਚ ਰਜਨੀ ਸ਼ਰਮਾ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਪਿੰਡ ਤੇ ਸਕੂਲ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਨੰਬਰਦਾਰ ਰਾਮਪਾਲ, ਜ਼ਿਲਾ ਪ੍ਰੀਸ਼ਦ ਮੈਂਬਰ ਰਜਨੀਸ਼ ਕੌਸ਼ਲ ਨੇ ਵੀ ਆਪਣੇ ਵਿਚਾਰ ਰੱਖੇ। ਸਰਪੰਚ ਸੁਨੀਤਾ ਦੇਵੀ ਨੇ ਪਵਨ ਕੁਮਾਰ ਵੱਲੋਂ ਬੱਚਿਆਂ ਨੂੰ ਸਾਈਕਲ ਵੰਡਣ ’ਤੇ ਧੰਨਵਾਦ ਕੀਤਾ। ਇਸ ਮੌਕੇ ਪਸਵਕ ਕਮੇਟੀ ਚੇਅਰਮੈਨ ਧਰਮਵੀਰ, ਸਾਬਕਾ ਸਰਪੰਚ ਮੇਹਰ ਚੰਦ, ਸੰਦੀਪ ਸ਼ਰਮਾ, ਨੀਰਜ ਧੀਮਾਨ ਤੋਂ ਇਲਾਵਾ ਪਿੰਡ ਟੱਪਾ, ਕੂਕਾਨੇਟ, ਬਾਡ਼ੀ ਖੱਡ, ਬਹੇਡ਼ਾ, ਰਾਮਨਗਰ, ਜਨੌਡ਼ੀ ਆਦਿ ਦੇ ਸਰਪੰਚ, ਪੰਚ, ਜ਼ਿਲਾ ਪ੍ਰੀਸ਼ਦ ਮੈਂਬਰ, ਸੰਮਤੀ ਮੈਂਬਰ, ਸਕੂਲ ਦਾ ਸਮੂਹ ਸਟਾਫ ਅਤੇ ਬੱਚਿਆਂ ਦੇ ਮਾਪੇ ਵੀ ਸ਼ਾਮਲ ਹੋਏ। ਫੋਟੋ
ਸਕੂਲ ਦੇ ਸਾਲਾਨਾ ਸਮਾਗਮ ਵਿਰਸਾ ’ਚ ਬੱਚਿਆਂ ਨੇ ਪੇਸ਼ ਕੀਤੀ ਪੰਜਾਬੀ ਸੱਭਿਆਚਾਰ ਦੀ ਝਾਕੀ
NEXT STORY