ਹੁਸ਼ਿਆਰਪੁਰ (ਸ਼ੋਰੀ)-ਗੁਰਸੇਵਾ ਮਿਸ਼ਨ ਸਕੂਲ, ਪਨਾਮ ’ਚ ਨਰਸਰੀ ਕਲਾਸ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਕਮੇਟੀ ਨੇ ਸ਼ਿਰਕਤ ਕੀਤੀ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਸਰਦਾਰਨੀ ਦਵਿੰਦਰ ਕੌਰ ਨੇ ਇਸ ਮੌਕੇ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਅਰਦਾਸ ਕਰਦਿਆਂ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਆਪਣਾ ਕਾਰਜ ਕਰਨ ਦਾ ਸੁਨੇਹਾ ਦਿੱਤਾ।
ਈਮਾਨਦਾਰੀ ਜਿੰਦਾ ਹੈ, ਲੱਭਿਆ ਪਰਸ ਵਾਪਸ ਮੋਡ਼ਿਆ
NEXT STORY