ਹੁਸ਼ਿਆਰਪੁਰ (ਸੰਜੀਵ)-ਬ੍ਰਹਮਲੀਨ ਸੱਚਖੰਡ ਵਾਸੀ ਸੰਤ ਬਾਬਾ ਮਾਹਨ ਦਾਸ ਜੀ ਦੀ ਸਾਲਾਨਾ ਬਰਸੀ ਸਬੰਧੀ ਸਮਾਗਮ ਡੇਰਾ ਮਹਾਨਪੁਰੀ ਸਾਹਰੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਡੇਰੇ ਦੇ ਮੁੱਖੀ ਸ੍ਰੀ 108 ਸੰਤ ਬਲਵੀਰ ਦਾਸ ਜੀ ਦੀ ਵਿਸ਼ੇਸ਼ ਅਗਵਾਈ ’ਚ ਸ਼ਰਧਾ ਤੇ ਉਤਸ਼ਾਹ ਨਾਲ 19 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ। ਸਮਾਗਮ ਦੌਰਾਨ 17 ਮਾਰਚ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਤੇ 19 ਮਾਰਚ ਨੂੰ ਬਰਸੀ ਵਾਲੇ ਦਿਨ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ’ਚ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸੰਤ ਬਲਵੀਰ ਦਾਸ ਜੀ ਨੇ ਦੱਸਿਆ ਕਿ ਬਰਸੀ ਵਾਲੇ ਦਿਨ ਨਿਸ਼ਾਨ ਸਾਹਿਬ ਵੀ ਚਡ਼ਾਏ ਜਾਣਗੇ। ਸੰਗਤਾਂ ਵਾਸਤੇ ਚਾਹ ਪਕੌਡ਼ੇ ਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਜਾਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਬਰਸੀ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ।
ਮਨਜੀਤ ਸੈਣੀ ਨੇ ਸੰਭਾਲਿਆ ਐੱਸ. ਪੀ. ਨਾਰਕੋਟਿਕਸ ਵਜੋਂ ਕਾਰਜਭਾਰ
NEXT STORY