ਹੁਸ਼ਿਆਰਪੁਰ (ਘੁੰਮਣ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਰੋਹ ਪ੍ਰੇਮਗਡ਼੍ਹ ’ਚ ਆਯੋਜਿਤ ਕੀਤਾ ਗਿਆ। ਇਸ ਮੌਕੇ ਸਾਬਕਾ ਕੇਂਦਰੀ ਸਿਹਤ ਮੰਤਰੀ ਤੇ ਪਰਿਵਾਰ ਕਲਿਆਣ ਰਾਜ ਮੰਤਰੀ ਸੰਤੋਸ਼ ਚੌਧਰੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਹਾਜ਼ਰ ਸ਼ਰਧਾਲੂਆਂ ਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਮਾਜ ਵਿਚ ਫੈਲੇ ਭੇਦਭਾਵ ਤੇ ਜਾਤੀਵਾਦ ’ਤੇ ਕਟਾਕਸ਼ ਕੀਤਾ ਅਤੇ ਆਪਣੀ ਬਾਣੀ ਵਿਚ ਸਮਾਜ ’ਚ ਬਰਾਬਰਤਾ ਤੇ ਸਮਾਨਤਾ ਦੀ ਗੱਲ ਕੀਤੀ ਹੈ ਜੋ ਕਿ ਕਿਸੇ ਵੀ ਦੇਸ਼ ਤੇ ਉਥੋਂ ਦੇ ਨਾਗਰਿਕਾਂ ਦੀ ਤਰੱਕੀ ਦਾ ਸੂਚਕ ਹੈ। ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਅੱਜ ਸਮਾਜ ਦਾ ਹਰ ਵਰਗ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ’ਚ ਧਾਰਨ ਕਰ ਰਿਹਾ ਹੈ। ਉਨ੍ਹਾਂ ਪ੍ਰੋਗਰਾਮ ਦੇ ਆਯੋਜਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅਜਿਹੇ ਪ੍ਰੋਗਰਾਮਾਂ ਨਾਲ ਸਮਾਜ ਵਿਚ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਦਾ ਸ਼ਲਾਘਾਯੋਗ ਕਾਰਜ ਕਰ ਰਹੇ ਹਨ। ਇਸ ਦੌਰਾਨ ਆਯੋਜਕਾਂ ਵੱਲੋਂ ਸ਼੍ਰੀਮਤੀ ਚੌਧਰੀ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ।
ਚੋਣਾਂ ਤੋਂ ਪਹਿਲਾਂ ਅਸਲਾ ਜਮ੍ਹਾ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਹੁਕਮ
NEXT STORY