ਹੁਸ਼ਿਆਰਪੁਰ (ਜਤਿੰਦਰ)-ਅੱਜ ਸਥਾਨਕ ਕੇ. ਆਰ. ਕੇ. ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਰਾਕੇਸ਼ ਜੈਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਜਿਸ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਦੀਪਕ ਜੈਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਿੰਸੀਪਲ ਰਾਕੇਸ਼ ਜੈਨ ਨੇ ਸਕੂਲ ਦੀਆਂ ਉਪਲਬਧੀਆਂ ’ਤੇ ਆਧਾਰਿਤ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਸਾਲਾਨਾ ਪ੍ਰੀਖਿਆ ਨਤੀਜਾ ਘੋਸ਼ਿਤ ਕੀਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿਸ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵੱਖ-ਵੱਖ ਜਮਾਤਾਂ ਵਿਚੋਂ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਦੀਪਕ ਜੈਨ ਅਤੇ ਪ੍ਰਿੰਸੀਪਲ ਰਾਕੇਸ਼ ਜੈਨ ਨੇ ਇਨਾਮ ਭੇਟ ਕਰਕੇ ਸਨਮਾਨਤ ਕੀਤਾ ਅਤੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਕਿਹਾ ਕਿ ਸਖਤ ਮਿਹਨਤ ਕਰਦਿਆਂ ਉîੱਚ ਟੀਚੇ ਦੀ ਪ੍ਰਾਪਤੀ ਕਰਕੇ ਆਪਣੇ ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਅਧਿਆਪਕ ਕੇਸ਼ਵਾ ਨੰਦ ਸ਼ਰਮਾ, ਤਰਸੇਮ ਸਿੰਘ, ਪਵਨ ਕੁਮਾਰ, ਸੁਨੀਲ ਦੱਤ, ਗੁਲਜ਼ਾਰ ਸਿੰਘ, ਰਜਨੀ ਬਾਲਾ, ਅਸ਼ੋਕ ਕੁਮਾਰ ਸਮੇਤ ਸਮੂਹ ਅਧਿਆਪਕ ਅਤੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ।
ਸੰਤ ਬਾਬਾ ਨਿਧਾਨ ਸਿੰਘ ਦੇ ਜਨਮ ਦਿਹਾਡ਼ੇ ਮੌਕੇ ਧਾਰਮਕ ਸਮਾਗਮ
NEXT STORY