ਹੁਸ਼ਿਆਰਪੁਰ (ਅਮਰਿੰਦਰ)-ਥਾਣਾ ਸਦਰ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਕੋਲੋਂ 100 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਹੈ। ਥਾਣਾ ਸਦਰ ਦੇ ਐੱਸ. ਐੱਚ. ਓ. ਰਾਜੇਸ਼ ਅਰੋਡ਼ਾ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਉਂਕਾਰ ਸਿੰਘ ਵਾਸੀ ਮਹਿਤਪੁਰ ਦੇ ਕੋਲੋਂ 70 ਗ੍ਰਾਮ ਅਤੇ ਨਿਤਿਨ ਉਰਫ ਰਾਜਨ ਵਾਸੀ ਰਾਮ ਕਲੋਨੀ ਕੈਂਪ ਕੋਲੋਂ 30 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਕੇ ਦੋਵੇਂ ਦੋਸ਼ੀਆਂ ਦੇ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿੱਧ ਬਾਬਾ ਬਾਲਕ ਨਾਥ ਦਾ ਕਰਵਾਇਆ ਭੰਡਾਰਾ
NEXT STORY