ਹੁਸ਼ਿਆਰਪੁਰ (ਅਮਰਿੰਦਰ)-ਥਾਣਾ ਸਦਰ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਦੋਸ਼ੀ ਅਵਤਾਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਸਿੰਘਪੁਰ ਦੇ ਕੋਲੋਂ ਪਾਬੰਦੀਸ਼ੁਦਾ ਕੈਪਸੂਲ ਤੇ ਨਸ਼ੇ ਵਾਲਾ ਪਾਊਡਰ ਬਰਾਮਦ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸਦਰ ਦੇ ਐੱਸ. ਐੱਚ. ਓ. ਰਾਜੇਸ਼ ਅਰੋਡ਼ਾ ਨੇ ਮੀਡੀਆ ਨੂੰ ਦੱਸਿਆ ਕਿ ਏ. ਐੱਸ. ਆਈ. ਸੇਵਾ ਸਿੰਘ ਦੀ ਅਗਵਾਈ ’ਚ ਪੁਲਸ ਨੇ ਬਜਵਾਡ਼ਾ ਦੇ ਕੋਲ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਜਦੋਂ ਦੋਸ਼ੀ ਨੂੰ ਰੋਕ ਕੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਤਾਂ ਪੁਲਸ ਨੇ ਉਸ ਕੋਲੋਂ 100 ਪਾਬੰਦੀਸ਼ੁਦਾ ਕੈਪਸੂਲ ਤੇ 40 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ। ਪੁਲਸ ਨੇ ਦੋਸ਼ੀ ਅਵਤਾਰ ਸਿੰਘ ਦੇ ਖਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ’ਚੋਂ ਪੁਲਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਨੈਸ਼ਨਲ ਲੈਵਲ ਦਾ ਖ਼ਿਤਾਬ ਜਿੱਤਣ ਵਾਲੀ ਨਵਜੋਤ ਦਾ ਵਿਧਾਇਕ ਆਦੀਆ ਨੇ ਕੀਤਾ ਸਨਮਾਨ
NEXT STORY