ਹੁਸ਼ਿਆਰਪੁਰ (ਘੁੰਮਣ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਿਲਾ ਪ੍ਰਸ਼ਾਸਨ ਗੰਭੀਰ ਹੈ ਅਤੇ ਇਸ ਸਬੰਧੀ ਵਿਸ਼ੇਸ਼ ਕਾਰਵਾਈ ਕੀਤੀ ਜਾ ਰਹੀ ਹੈ। ਉਹ ਅੱਜ ਨਾਰਕੋਟਿਕਸ ਸੈੱਲ ਅਤੇ ਸਪੈਸ਼ਲ ਟਾਸਕ ਫੋਰਸ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ। ਸ਼੍ਰੀਮਤੀ ਕਾਲੀਆ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਆਦਰਸ਼ ਚੋਣ ਜ਼ਾਬਤਾ ਨੂੰ ਜ਼ਿਲੇ ਵਿਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 325 ਕਿਲੋ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਰੀਬ 12 ਹਜ਼ਾਰ ਲਿਟਰ ਸ਼ਰਾਬ ਵੀ ਜ਼ਬਤ ਕੀਤੀ ਗਈ ਹੈ। ਜ਼ਿਲਾ ਚੋਣ ਅਫ਼ਸਰ ਨੇ ਕਿਹਾ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਜ਼ਿਲਾ ਪੁਲਸ, ਐੱਸ.ਟੀ.ਐੱਫ. ਅਤੇ ਡਰੱਗ ਇੰਸਪੈਕਟਰ ਹੋਰ ਗੰਭੀਰਤਾ ਨਾਲ ਚੈਕਿੰਗ ਕਰਨਾ ਯਕੀਨੀ ਬਣਾਉਣ ਤਾਂ ਜੋ ਚੋਣਾਂ ਦੌਰਾਨ ਨਸ਼ੇ ਦੀ ਸਪਲਾਈ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਬਾਰਡਰ ’ਤੇ ਪੈਂਦੇ ਪਿੰਡਾਂ ਅਤੇ ਲਿੰਕ ਸਡ਼ਕਾਂ ’ਤੇ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਵਿੱਢੀ ਜਾਵੇ। ਉਨ੍ਹਾਂ ਡਰੱਗ ਇੰਸਪੈਕਟਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ ਦੇ ਸਾਰੇ 1061 ਮੈਡੀਕਲ ਸਟੋਰਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਲਾਇਸੈਂਸ ਤੋਂ ਇਲਾਵਾ ਪਾਬੰਦੀਸ਼ੁਦਾ ਦਵਾਈਆਂ ਵੀ ਚੈੱਕ ਕੀਤੀਆਂ ਜਾਣ। ਇਹ ਯਕੀਨੀ ਬਣਾਇਆ ਜਾਵੇ ਕਿ ਬਿਨਾਂ ਲਾਇਸੈਂਸ ਤੋਂ ਕੋਈ ਮੈਡੀਕਲ ਸਟੋਰ ਨਾ ਚੱਲ ਰਿਹਾ ਹੋਵੇ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਿਆਨੇ ਆਦਿ ਦੀਆਂ ਦੁਕਾਨਾਂ ਦੀ ਵੀ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਦੁਕਾਨਾਂ ’ਤੇ ਪਾਬੰਦੀਸ਼ੁਦਾ ਦਵਾਈਆਂ ਜਾਂ ਨਸ਼ੇ ਨਾ ਵੇਚੇ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸੀ-ਵਿਜ਼ਲ ਐਪ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਐਪ ’ਤੇ ਜੇਕਰ ਕੋਈ ਨਸ਼ੇ ਨਾਲ ਸਬੰਧਤ ਸ਼ਿਕਾਇਤ ਆਉਂਦੀ ਹੈ ਤਾਂ ਤੁਰੰਤ ਸਮੇਂ ਸਿਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਪੈਸ਼ਲ ਟਾਸਕ ਫੋਰਸ ਦੇ ਡੀ.ਐੱਸ.ਪੀ. ਸਰਬਜੀਤ ਸਿੰਘ, ਡਰੱਗ ਇੰਸਪੈਕਟਰ ਪ੍ਰਮਿੰਦਰ ਸਿੰਘ, ਤਹਿਸੀਲਦਾਰ ਚੋਣਾਂ ਕਰਨੈਲ ਸਿੰਘ ਤੋਂ ਇਲਾਵਾ ਨਾਰਕੋਟਿਕ ਸੈੱਲ ਦੇ ਅਧਿਕਾਰੀ ਹਾਜ਼ਰ ਸਨ।
ਵਿਸ਼ਵ ਕਵੀ ਦਿਵਸ ਨੂੰ ਸਮਰਪਿਤ ‘ਜਗਦੇ ਦੀਵੇ ਕਵੀ ਦਰਬਾਰ ਅਤੇ ਰੂ-ਬਰੂ’ ਦਾ ਆਯੋਜਨ
NEXT STORY