ਹੁਸ਼ਿਆਰਪੁਰ (ਘੁੰਮਣ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮ੍ਰਿਤ ਸਿੰਘ ਨੇ ਅੱਜ ਬਲਾਕ ਭੂੰਗਾ ਦੇ ਬੀ. ਡੀ.ਪੀ. ਓ. ਦਫਤਰ ਦੀ ਚੈਕਿੰਗ ਕੀਤੀ ਅਤੇ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਵੀ ਲਿਆ। ਇਸ ਤੋਂ ਇਲਾਵਾ ਉਨ੍ਹਾਂ ਗੋਬਿੰਦਪੁਰ ਖੁਣਖੁਣ ਰੂਰਲ ਡਿਸਪੈਂਸਰੀ ਦਾ ਦੌਰਾ ਵੀ ਕੀਤਾ। ਉਨ੍ਹਾਂ ਬੀ.ਡੀ.ਪੀ.ਓ. ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਬਲਾਕ ਵਿਚ ਚੱਲ ਰਹੇ ਵੱਖ-ਵੱਖ ਕੰਮਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਵੱਖ-ਵੱਖ ਯੋਜਨਾਵਾਂ ਵੀ ਸੁਚਾਰੂ ਢੰਗ ਨਾਲ ਚਲਾਈਆਂ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੀਆਂ ਡਿਸਪੈਂਸਰੀਆਂ ਵਿਚ ਵਧੀਆ ਤਰੀਕੇ ਨਾਲ ਸਿਹਤ ਸਹੂਲਤਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਈਆਂ ਜਾਣ। ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਫਾਂਬਡ਼ਾ ਵਿਚ ਮਗਨਰੇਗਾ ਤਹਿਤ ਚੱਲ ਰਹੇ ਕੰਮਾਂ ਦਾ ਨਿਰੀਖਣ ਵੀ ਕੀਤਾ। ਇਸ ਤੋਂ ਇਲਾਵਾ ਬਲਾਕ ਵਿਚ ਪਿੰਡਾਂ ਦੀ ਰੋਡ ਕਨੈਕਟੀਵਿਟੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ।
ਮੈਡੀਕਲ ਸਟੋਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
NEXT STORY