ਹੁਸ਼ਿਆਰਪੁਰ (ਘੁੰਮਣ)-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਿਖੇ ਮਨਾਏ ਜਾ ਰਹੇ ਨੈਸ਼ਨਲ ਡੀ-ਵਾਰਮਿੰਗ ਡੇਅ ਸਬੰਧੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਸਿੱਖਿਆ ਅਤੇ ਸਿਹਤ ਵਿਭਾਗ ਨਾਲ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਜੁਲਾਈ ਮਹੀਨੇ ਵਿਚ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਕੂਲਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਸੈਮੀਨਾਰਾਂ ਦੌਰਾਨ ਇਹ ਦਿਨ ਮਨਾਉਣ ਅਤੇ ਸਬੰਧਤ ਦਵਾਈ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਇਕ ਸਾਲ ਤੋਂ 19 ਸਾਲ ਤੱਕ ਦਾ ਬੱਚਾ ਇਸ ਦਵਾਈ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਕੀਮਾਂ ਦੇ ਲਾਭ ਆਮ ਜਨਤਾ ਤੱਕ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਜ਼ਰੂਰੀ ਨਿਰਦੇਸ਼ ਵੀ ਦਿੱਤੇ। ਜ਼ਿਲਾ ਪ੍ਰੋਗਰਾਮ ਅਫ਼ਸਰ ਡਾ. ਗੁਨਦੀਪ ਕੌਰ ਨੇ ਕਿਹਾ ਕਿ ਨੈਸ਼ਨਲ ਡੀ-ਵਾਰਮਿੰਗ ਡੇਅ ਸਾਲ ਵਿਚ ਦੋ ਵਾਰ ਮਨਾਇਆ ਜਾਂਦਾ ਹੈ, ਜਿਸ ਦੌਰਾਨ ਸਕੂਲਾਂ/ਆਂਗਣਵਾਡ਼ੀ ਕੇਂਦਰਾਂ ਵਿਚ ਐਲਬੈਂਡਾਜੋਲ ਦੀਆਂ ਗੋਲੀਆਂ/ਦਵਾਈ ਮੁਫ਼ਤ ਖਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਕਰਦੀ। ਇਸ ਮੌਕੇ ਉੱਪ ਜ਼ਿਲਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਅਤੇ ਡਾ. ਵਿਵੇਕ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਪਿੰਡ ਬਾਹੋਵਾਲ ਵਿਖੇ ਨੇਤਰਹੀਣ ਬੱਚਿਆਂ ਦੇ ਸਕੂਲ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇਤਰਹੀਣ ਬੱਚਿਆਂ ਦੇ ਅਧਾਰ ਕਾਰਡ, ਪੈਨਸ਼ਨ ਅਤੇ ਸਿਵਲ ਹਸਪਤਾਲ ਵਲੋਂ ਲਗਾਏ ਮੈਡੀਕਲ ਕੈਂਪ ਸਬੰਧੀ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੀ.ਐਲ.ਵੀ ਪਵਨ ਕੁਮਾਰ ਵੀ ਸ਼ਾਮਲ ਸਨ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸਮਾਗਮ ਕਰਵਾਇਆ
NEXT STORY