ਹੁਸ਼ਿਆਰਪੁਰ (ਘੁੰਮਣ)-ਡਾ. ਰਾਜ ਕੁਮਾਰ ਚੱਬੇਵਾਲ ਜੋ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਮੌਜੂਦਾ ਵਿਧਾਇਕ ਹਨ, ਨੂੰ ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਹੁਸ਼ਿਆਰਪੁਰ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਡਾ. ਰਾਜ ਨੇ ਟਿਕਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਇਲਾਵਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖਡ਼ ਤੇ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ, ਕੇ. ਰਾਜੂ ਅਤੇ ਸਮੂਹ ਸੈਂਟਰਲ ਇਲੈਕਸ਼ਨ ਕਮੇਟੀ ਦਾ ਧੰਨਵਾਦ ਕੀਤਾ। ਡਾ. ਰਾਜ ਨੇ ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਸਾਥੀ ਵਿਧਾਇਕਾਂ ਦਾ ਵੀ ਧੰਨਵਾਦ ਕੀਤਾ। ਡਾ. ਰਾਜ ਨੂੰ ਟਿਕਟ ਮਿਲਣ ’ਤੇ ਹਲਕੇ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਹੈ। ਡਾ. ਰਾਜ ਨੇ ਆਪਣੇ ਸਾਰੇ ਟੀਮ ਮੈਂਬਰਾਂ, ਪਾਰਟੀ ਵਰਕਰਾਂ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਤੁੱਟ ਵਿਸ਼ਵਾਸ ਅਤੇ ਸਮਰਥਨ ਕਾਰਨ ਹੀ ਅੱਜ ਮੈਨੂੰ ਇਹ ਸਨਮਾਨ ਹਾਸਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਦੀ ਭਲਾਈ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਹਰ ਸ਼ਹਿਰ ਤੇ ਪਿੰਡ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਾਂਗਾ।
ਵੋਟ ਦੇ ਅਧਿਕਾਰ ਦੀ ਵਰਤੋਂ ਨੈਤਿਕ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ
NEXT STORY