ਹੁਸ਼ਿਆਰਪੁਰ (ਸੰਜੇ ਰੰਜਨ)-ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਦੁਆਰਾ ਐਲਾਨੇ ਐੱਮ. ਏ. (ਪੰਜਾਬੀ) ਸਮੈਸਟਰ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਬਲਜੀਤ ਸਿੰਘ ਨੇ 62.25 ਫੀਸਦੀ ਅੰਕ, ਮਾਨਸੀ ਨੇ 60 ਫੀਸਦੀ ਅੰਕ ਅਤੇ ਨੈਨਸੀ ਨੇ 56.51 ਫੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ’ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਵਿਦਿਆਰਥੀਆਂ ਨੂੰ ਦਿੰਦਿਆਂ ਇਸ ਦਾ ਸਿਹਰਾ ਵਿਭਾਗ ਦੇ ਮੁਖੀ ਪ੍ਰੋ. ਨਿਵੇਦਿਕਾ, ਡਾ. ਸ਼ੀਤਲ ਸਿੰਘ, ਡਾ. ਹਰਜੀਤ ਸਿੰਘ ਤੇ ਪ੍ਰੋ. ਪਰਮਿੰਦਰਜੀਤ ਕੌਰ ਸਿਰ ਬੰਨ੍ਹਿਆ।
ਨਾਨ-ਟੀਚਿੰਗ ਯੂਨੀਅਨ ਲੋਕਲ ਯੂਨਿਟ ਦਾ ਗਠਨ
NEXT STORY