ਹੁਸ਼ਿਆਰਪੁਰ (ਮੁੱਗੋਵਾਲ)-ਸੋਸ਼ਲ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ (ਰਜਿ.) ਵੱਲੋਂ ਸਰਕਾਰੀ ਹਾਈ ਸਕੂਲ ਰਾਮਪੁਰ ਬਿਲਡ਼ੋਂ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲਾ ਹੁਸ਼ਿਆਰਪੁਰ ਵਿਚੋਂ ਮੈਰਿਟ ਵਿਚ ਆਏ ਬਾਲ ਵਿਕਾਸ ਪ੍ਰੀਸ਼ਦ ਦੇ ਵਿਦਿਆਰਥੀਆਂ ਦੇ ਸਨਮਾਨ ਹਿੱਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਿੰਡ ਰਾਮਪੁਰ ਦੀ ਮੁਸਕਾਨ ਪੁੱਤਰੀ ਦਿਲਦਾਰ ਸਿੰਘ ਨੂੰ ਆਪਣੀ ਅਗਲੇਰੀ ਪਡ਼੍ਹਾਈ ਲਗਾਤਾਰ ਜਾਰੀ ਰੱਖਣ ਵਾਸਤੇ ਮਨੀਸ਼ ਸ਼ਰਮਾ ਕੈਨੇਡਾ ਦੇ ਸਹਿਯੋਗ ਨਾਲ 10 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ। ਇਸ ਤੋਂ ਇਲਾਵਾ ਮੈਰਿਟ ਵਿਚ ਆਈ ਵਿਦਿਆਰਥਣ ਉੱਨਤੀ ਸ਼ਰਮਾ ਨੂੰ ਨਕਦ ਰਾਸ਼ੀ ਤੇ ਸਰਟੀਫਿਕੇਟ, ਮਨਜੀਤ ਕੌਰ, ਮਨੀਸ਼ਾ ਸੁੰਮਨ ਅਤੇ ਵੈਸ਼ਾਲੀ ਨੂੰ ਸਰਟੀਫਿਕੇਟ ਅਤੇ ਕਿਤਾਬਾਂ ਦੇ ਸੈੱਟ ਦਿੱਤੇ ਗਏ। ਇਸ ਸਮੇਂ ਸੰਸਥਾ ਦੇ ਪ੍ਰਧਾਨ ਦਵਿੰਦਰ ਕੁਮਾਰ ਚੱਡਾ, ਤੇਜਾ ਸਿੰਘ ਟੌਹਲੀਆਂ, ਅਸ਼ੋਕ ਕੁਮਾਰ ਪ੍ਰਾਸ਼ਰ ਸਮੇਤ ਸੰਸਥਾ ਦੇ ਮੈਂਬਰ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ। ਇਸ ਮੌਕੇ ਦਵਿੰਦਰ ਕੁਮਾਰ ਚੱਡਾ ਨੇ ਕਿਹਾ ਕਿ ਸੰਸਥਾ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਦੇ ਵਿਸ਼ੇਸ਼ ਸਹਿਯੋਗ ਨਾਲ ਪਡ਼੍ਹਾਈ ਦੇ ਖੇਤਰ ਵਿਚ ਮੱਲਾਂ ਮਾਰਨ ਅਤੇ ਲੋਡ਼ਵੰਦ ਵਿਦਿਆਰਥੀਆਂ ਦੀ ਆਰਥਕ ਸਹਾਇਤਾ ਕਰ ਕੇ ਉਨ੍ਹਾਂ ਨੂੰ ਆਪਣੀ ਪਡ਼੍ਹਾਈ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ-ਈਮਾਨਦਾਰੀ ਤੇ ਲਗਨ ਨਾਲ ਪੜ੍ਹਾਈ ਕਰਨ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਹਰ ਵਿਅਕਤੀ ਵੱਧ ਤੋਂ ਵੱਧ ਗਿਆਨਵਾਨ ਬਣ ਕੇ ਹੀ ਜ਼ਿੰਦਗੀ ਦੇ ਹਰ ਖੇਤਰ ਵਿਚ ਅੱਗੇ ਵਧ ਸਕਦਾ ਹੈ।
ਸਰਬੱਤ ਦੇ ਭਲੇ ਲਈ ਸਾਲਾਨਾ ਸਮਾਗਮ
NEXT STORY