ਹੁਸ਼ਿਆਰਪੁਰ (ਜਸਵਿੰਦਰਜੀਤ)-ਸੇਂਟ ਸੋਲਜਰ ਇੰਸਟੀਚਿਊਟ ਆਫ ਫਾਰਮੇਸੀ ਐਂਡ ਪਾਲੀਟੈਕਨਿਕ ਕਾਲਜ ਚੱਬੇਵਾਲ ਵੱਲੋਂ ਪਹਿਲਾ ਆਰ.ਸੀ. ਚੋਪਡ਼ਾ ਇੰਟਰ ਕਾਲਜ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ’ਚ ਇਲਾਕੇ ਦੀਆਂ ਪੰਜ ਸੰਸਥਾਵਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੈਚ ਰਿਆਤ ਬਾਹਰਾ ਅਤੇ ਸੇਂਟ ਸੋਲਜਰ ਕਾਲਜ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ’ਚ ਰਿਆਤ ਬਾਹਰਾ ਦੀ ਟੀਮ ਜੇਤੂ ਰਹੀ। ਪ੍ਰਿੰਸੀਪਲ ਵਿਮਲ ਕੁਮਾਰ ਪਾਲ ਦੀ ਅਗਵਾਈ ’ਚ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਵਜੋਂ ਹਰਿੰਦਰਪਾਲ ਸਿੰਘ ਧਾਮੀ ਨੇ ਸ਼ਿਰਕਤ ਕੀਤੀ ਅਤੇ ਜੇਤੂ ਤੇ ਉਪ ਜੇਤੂ ਟੀਮ ਨੂੰ 11,000 ਰੁਪਏ ਦੀ ਨਕਦ ਰਾਸ਼ੀ ਇਨਾਮ ਦੇ ਰੂਪ ’ਚ ਦਿੱਤੀ। ਇਸ ਮੌਕੇ ਪ੍ਰਿੰਸੀਪਲ ਪਾਲ ਨੇ ਕਿਹਾ ਕਿ ਟੂਰਨਾਮੈਂਟ ਕਰਵਾਉਣ ਦਾ ਮੁੱਖ ਉਦੇਸ਼ ਨੌਜਵਾਨ ਵਿਦਿਆਰਥੀਆਂ ’ਚ ਖੇਡਾਂ ਪ੍ਰਤੀ ਰੁਚੀ ਨੂੰ ਉਤਸ਼ਾਹਿਤ ਕਰਨਾ ਅਤੇ ਨਸ਼ੇ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਸੇਂਟ ਸੋਲਜਰ ਗਰੁੱਪ ਵੱਲੋਂ ਇਹ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਹੈ ਅਤੇ ਭਵਿੱਖ ’ਚ ਵੀ ਅਜਿਹੀਆਂ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਟੂਰਨਾਮੈਂਟ ਨੂੰ ਸਫਲ ਬਣਾਉਣ ’ਚ ਸਮੂਹ ਕਾਲਜ ਸਟਾਫ ਨੇ ਸਹਿਯੋਗ ਦਿੱਤਾ। ਫੋਟੋ
ਮੈਡੀਕਲ ਚੈੱਕਅਪ ਕੈਂਪ ’ਚ 117 ਲੋਕਾਂ ਦੀ ਸਿਹਤ ਦੀ ਜਾਂਚ
NEXT STORY