ਹੁਸ਼ਿਆਰਪੁਰ (ਗੁਪਤਾ)-ਭਾਜਪਾ ਐੱਸ.ਸੀ. ਮੋਰਚਾ ਦੀ ਕਮੇਟੀ ਗਠਿਤ ਕਰਨ ਤੇ ਲੋਕ ਸਭਾ ਚੋਣਾਂ ਦੀਆਂ ਤਿਆਰੀਆ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਜ਼ਿਲਾ ਭਾਜਪਾ ਐੱਸ.ਸੀ. ਮੋਰਚਾ ਦੇ ਪ੍ਰਧਾਨ ਸੁਰਿੰਦਰ ਜਾਜਾ ਦੀ ਅਗਵਾਈ ’ਚ ਟਾਂਡਾ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ’ਚ ਜ਼ਿਲਾ ਭਾਜਪਾ ਪ੍ਰਧਾਨ ਸੰਜੀਵ ਮਿਨਹਾਸ ਤੇ ਜਵਾਹਰ ਖੁਰਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ’ਚ ਸ਼ਾਮਲ ਇਕੱਠ ਨੂੰ ਸੰਬੋਧਨ ਕਰਦੇ ਸੁਰਿੰਦਰ ਜਾਜਾ ਨੇ ਕਿਹਾ ਕਿ ਐੱਸ.ਸੀ. ਮੋਰਚਾ ਦਾ ਹਰ ਵਰਕਰ ਪਿੰਡ-ਪਿੰਡ ਜਾ ਕੇ ਨੁੱਕਡ਼ ਮੀਟਿੰਗਾਂ ਕਰ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਿਹਾ ਹੈ ਤੇ ਪਾਰਟੀ ਦੀਆਂ ਪ੍ਰਾਪਤੀਆਂ ’ਤੇ ਕਾਰਗੁਜ਼ਾਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇ ਰਿਹਾ ਹੈ ਤਾਂ ਜੋ ਲੋਕ ਸਭਾ ਚੋਣਾਂ ’ਚ ਭਾਜਪਾ ਉਮੀਦਵਾਰ ਦੀ ਜਿੱਤ ਨੂੰ ਨਿਸ਼ਚਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਨ ਹੁਸ਼ਿਆਰਪੁਰ ਵੱਲੋਂ ਲੋਕ ਸਭਾ ਸੀਟ ਲਈ ਜਿਸ ਵੀ ਉਮੀਦਵਾਰ ਦਾ ਐਲਾਨ ਕਰੇਗੀ ਐੱਸ.ਸੀ. ਮੋਰਚਾ ਦਾ ਹਰ ਵਰਕਰ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਪਾਰਟੀ ਪ੍ਰਚਾਰ ਕਰੇਗਾ। ਇਸ ਮੌਕੇ ਉਨ੍ਹਾਂ ਜ਼ਿਲਾ ਭਾਜਪਾ ਐੱਸ.ਸੀ. ਮੋਰਚਾ ਦੇ ਅਹੁਦੇਦਾਰਾਂ ਦੀ ਨਵੀਂ ਕਮੇਟੀ ਗਠਿਤ ਕੀਤੀ ਜਿਸ ’ਚ ਧਰਮ ਪਾਲ, ਜੋਗਿੰਦਰ ਸਿੰਘ, ਜਤਿੰਦਰ ਸਿੰਘ, ਰਾਜ ਕੁਮਾਰ, ਬਲਵੀਰ ਕੌਰ ਤੇ ਜਨਕ ਰਾਜ ਨੂੰ ਮੀਤ ਪ੍ਰਧਾਨ ਐਲਾਨ ਕੀਤਾ। ਜਸਵਿੰਦਰ ਸਿੰਘ, ਸੁਨੀਲ ਜਾਜਾ, ਰਾਮ ਜੀ, ਸਰਵਣ ਸਿੰਘ, ਰਾਮ ਆਸਰਾ, ਕੁਲਦੀਪ ਸਿੰਘ, ਕੇਵਲ ਸਿੰਘ ਤੇ ਸੁਰਜੀਤ ਸਿੰਘ ਸਾਰਿਆਂ ਨੂੰ ਸੈਕਟਰੀ, ਖਜ਼ਾਨਚੀ ਜਸਵੀਰ ਕੌਰ ਤੋਂ ਇਲਾਵਾ ਐਗਜ਼ੈਕîਟਿਵ ਕਮੇਟੀ ਦਾ ਗਠਨ ਕੀਤਾ ਗਿਆ। ਇਸ ਸਮੇਂ ਇਨ੍ਹਾਂ ਸਾਰੇ ਅਹੁਦੇਦਾਰਾਂ ਨੇ ਪ੍ਰਧਾਨ ਸੁਰਿੰਦਰ ਜਾਜਾ ਨੂੰ ਇਹ ਭਰੋਸਾ ਦਿੱਤਾ ਕਿ ਜਿਹਡ਼ੀਆਂ ਉਮੀਦਾਂ ਨਾਲ ਉਨ੍ਹਾਂ ਨੇ ਸਾਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ ਅਸੀਂ ਇਸ ਜ਼ਿੰਮੇਵਾਰੀ ਨੂੰ ਪੂਰੀ ਈਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗੇ। ਮੀਟਿੰਗ ਦੇ ਆਖਰ ’ਚ ਪ੍ਰਧਾਨ ਸੁਰਿੰਦਰ ਜਾਜਾ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਸਨਮਾਨਤ ਕੀਤਾ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁੱਕੀ।
ਪਹਿਲਾ ਆਰ.ਸੀ. ਚੋਪਡ਼ਾ ਇੰਟਰ ਕਾਲਜ ਕ੍ਰਿਕਟ ਟੂਰਨਾਮੈਂਟ ਕਰਵਾਇਆ
NEXT STORY