ਹੁਸ਼ਿਆਰਪੁਰ (ਮੁੱਗੋਵਾਲ)-ਮੁੱਖ ਖੇਤੀਬਾਡ਼ੀ ਅਫਸਰ ਡਾ. ਵਿਨੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾਡ਼ੀ ਅਫਸਰ ਡਾ. ਭੁਪਿੰਦਰ ਸਿੰਘ ਵੱਲੋਂ ਪਿੰਡ ਸਕਰੂਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਵੱਲੋਂ ਝੋਨੇ ਦੀ ਪਰਾਲੀ ਸਾਡ਼ਨ ’ਤੇ ਹੋਣ ਵਾਲੇ ਨੁਕਸਾਨ ਅਤੇ ਫਸਲਾਂ ਦੀ ਰਹਿੰਦ–ਖੂੰਹਦ ਨੂੰ ਖੇਤਾਂ ਵਿਚ ਸਾਡ਼ਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਇਸ ਮੌਕੇ ਡਾ. ਪਵਿੱਤਰ ਸਿੰਘ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਨੇ ਮਿੱਟੀ ਪਰਖ, ਹਰੀ ਖਾਦ, ਅਤੇ ਕੀਡ਼ੇ ਮਕੌਡ਼ਿਆਂ ਦੀ ਰੋਕਥਾਮ ਬਾਰੇ ਦੱਸਿਆ। ਇਸ ਸਮੇਂ ਮਹਿੰਦਰ ਸਿੰਘ ਡੰਡੇਵਾਲ, ਜੀਵਨ ਸਕਰੂਲੀ, ਹਰਮੇਸ਼ ਲਾਲ, ਬਲਵਿੰਦਰ ਸਿੰਘ, ਸਤਵੰਤ ਸਿੰਘ, ਸੁਖਦੇਵ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।
2 ਰੋਜ਼ਾ ਕੀਰਤਨ ਦਰਬਾਰ ਸਮਾਗਮ
NEXT STORY