ਹੁਸ਼ਿਆਰਪੁਰ (ਝਾਵਰ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਦੇ ਜਨਮ ਦਿਨ ’ਤੇ ਸਮੂਹ ਡਾ. ਬੀ. ਆਰ. ਅੰਬੇਡਕਰ ਸੰਸਥਾਵਾਂ ਵੱਲੋਂ 14 ਅਪ੍ਰੈਲ ਨੂੰ ਸ੍ਰੀ ਗੁਰੂ ਰਵਿਦਾਸ ਸੱਚਖੰਡ ਗੁਰਦੁਆਰਾ ਸਾਹਿਬ ਕ੍ਰਿਸ਼ਨਾ ਕਾਲੋਨੀ ਦਸੂਹਾ ਤੋਂ ਇਕ ਵਿਸ਼ਾਲ ਮੋਟਰਸਾਇਕਲ ਰੈਲੀ ਕੱਢੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬੀ. ਆਰ ਅੰਬੇਡਕਰ ਕਲੱਬ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਪਾਲ ਨੇ ਦੱਸਿਆ ਕਿ ਰੈਲੀ ਨੂੰ ਡੇਰਾ ਬਾਬਾ ਬੰਨਾ ਰਾਮ ਓਡਰਾ ਦੇ ਗੱਦੀਨਸ਼ੀਨ ਸੰਤ ਬਾਬਾ ਜਸਪਾਲ ਸਿੰਘ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਨ੍ਹਾਂ ਦੱਸਿਆ ਕਿ ਰੈਲੀ ’ਚ ਅੰਬੇਡਕਰ ਪ੍ਰ੍ਰੇਮੀ, ਅੰਬੇਡਕਰ ਦੀਆਂ ਸਿੱਖਿਆਵਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣਗੇ। ਇਸ ਮੌਕੇ ਬਲਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਸਤਪਾਲ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਭਾ ਆਦੋਚੱਕ, ਮੈਨੇਜਰ ਸੁਖਵਿੰਦਰ ਸਿੰਘ, ਮੈਨੇਜਰ ਬੂਟਾ ਸਿੰਘ, ਪ੍ਰਿੰ. ਬਲਕੀਸ਼ ਰਾਜ ਆਦਿ ਹਾਜ਼ਰ ਸਨ।
ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਤ
NEXT STORY