ਹੁਸ਼ਿਆਰਪੁਰ (ਮੋਮੀ)-ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੰਯੁਕਤ ਸਕੱਤਰ ਬਣਾਏ ਜਾਣ ’ਤੇ ਅਕਾਲੀ ਆਗੂ ਡਾ. ਜਸਵਿੰਦਰ ਸਿੰਘ ਖੁਣਖੁਣ ਕਲਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ। ਇਸ ਮੌਕੇ ਡਾ. ਚੀਮਾ ਨੇ ਆਸ ਪ੍ਰਗਟ ਕੀਤੀ ਕਿ ਡਾ. ਜਸਵਿੰਦਰ ਸਿੰਘ ਖੁਣਖੁਣ ਕਲਾਂ ਪਾਰਟੀ ਦੀ ਤਨਦੇਹੀ ਨਾਲ ਕੰਮ ਕਰਦਿਆਂ ਪਾਰਟੀ ਦੇ ਜਨ ਆਧਾਰ ਨੂੰ ਹੋਰ ਜ਼ਿਆਦਾ ਮਜ਼ਬੂਤ ਕਰਨਗੇ ਤੇ ਪਾਰਟੀ ਦੀਆਂ ਲੋਕ ਉਸਾਰੂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਹਰਦੀਪ ਸਿੰਘ ਬੁਟਰੇਲਾ ਸੀਨੀਅਰ ਡਿਪਟੀ ਮੇਅਰ, ਅਮਰੀਕ ਸਿੰਘ ਤੱਲਾ ਸਰਕਲ ਪ੍ਰਧਾਨ ਕਿਸਾਨ ਵਿੰਗ, ਸਾਬਕਾ ਸਰਪੰਚ ਨਿਰਮਲ ਸਿੰਘ, ਡਾ. ਜਸਪਾਲ ਸਿੰਘ ਲੋਧੀ ਚੱਕ, ਅਸ਼ੋਕ ਸੈਣੀ ਆਦਿ ਹਾਜ਼ਰ ਸਨ। ਡਾ. ਜਸਵਿੰਦਰ ਸਿੰਘ ਨੂੰ ਸਨਮਾਨਤ ਕਰਦੇ ਡਾ. ਦਲਜੀਤ ਸਿੰਘ ਚੀਮਾ।
ਸਾਲਾਨਾ ਮੇਲੇ ਸਬੰਧੀ ਹਲਟ ਦੌਡ਼ਾਂ 11 ਨੂੰ
NEXT STORY