ਹੁਸ਼ਿਆਰਪੁਰ (ਗੁਪਤਾ)-ਮਿਊਂਸੀਪਲ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀਆਂ ਜਾਇਜ਼ ਮੰਗਾਂ ਸਰਕਾਰ ਵੱਲੋਂ ਪ੍ਰਵਾਨ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸ਼ਿਮਲਾ ਪਹਾਡ਼ੀ ਉਡ਼ਮੁਡ਼ ਟਾਂਡਾ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸੈਣੀ ਦੀ ਅਗਵਾਈ ’ਚ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ’ਚ ਸਮੂਹ ਪੈਨਸ਼ਨਰਜ਼ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮੀਟਿੰਗ ’ਚ ਸ਼ੁਰੂਆਤ ਤੋਂ ਪਹਿਲਾਂ ਪੈਨਸ਼ਨਰਜ਼ ਸੋਹਣ ਲਾਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਸੋਹਣ ਲਾਲ ਨੂੰ 2 ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਪਰੰਤ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਪ੍ਰਧਾਨ ਸ਼ਿੰਗਾਰਾ ਸਿੰਘ ਸੈਣੀ ਨੇ ਕਿਹਾ ਕਿ ਐਸੋਸੀਏਸ਼ਨ ਬੀਤੇ ਕਾਫ਼ੀ ਸਮੇਂ ਤੋਂ ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ ਮੰਗ ਰਹੀ ਹੈ ਪਰ 22 ਮਹੀਨੇ ਬੀਤ ਜਾਣ ’ਤੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਤੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਜਨਵਰੀ 2018, ਜੁਲਾਈ 2018 ਤੇ ਜਨਵਰੀ 2019 ਤੋਂ ਡੀ.ਏ. ਦੀਆਂ ਬਣਦੀਆਂ ਕਿਸ਼ਤਾਂ ਦਿੱਤੀਆਂ ਜਾਣ। ਮੈਡੀਕਲ ਭੱਤਾ 1500 ਤੋਂ ਵਧਾ ਕੇ 2500 ਰੁਪਏ ਕੀਤਾ ਜਾਵੇ ਤੇ 50 ਫੀਸਦੀ ਡੀ. ਏ. ਬੇਸਿਕ ਪੇ ’ਚ ਮਰਜ ਕੀਤਾ ਜਾਵੇ, ਇਸ ਤੋਂ ਇਲਾਵਾ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਪਰ ਇਸ ਤਾਨਾਸ਼ਾਹੀ ਸਰਕਾਰ ਨੇ ਪੈਨਸ਼ਨਰਾਂ ਦੀਆਂ ਇਸ ਸਾਰੀਆਂ ਮੰਗਾਂ ਨੂੰ ਦਰਕਿਨਾਰ ਕਰਦੇ ਹੋਏ ਆਪਣਾ ਅਡ਼ੀਅਲ ਰਵੱਈਆ ਅਖਤਿਆਰ ਕੀਤਾ ਹੋਇਆ ਹੈ। ਉਨ੍ਹਾਂ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਪ੍ਰਵਾਨ ਨਾ ਕੀਤੀਆਂ ਤਾਂ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਉਸ ਨੂੰ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਸਾਰੇ ਮੈਂਬਰਾਂ ਨੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਸਮੇਂ ਰਤਨ ਸਿੰਘ, ਅਸ਼ੋਕ ਕੁਮਾਰ, ਐੱਨ.ਪੀ. ਸਿੰਘ, ਅੱਛਰ ਰਾਮ, ਗੁਰਦਿਆਲ ਸਿੰਘ, ਧਰਮ ਚੰਦ, ਤਰਸੇਮ ਲਾਲ, ਕੇਵਲ ਕ੍ਰਿਸ਼ਨ, ਨਿਰੰਜਣ ਸਿੰਘ, ਚਮਨ ਲਾਲ, ਦੇਵ ਰਾਜ, ਹਰਮੇਸ਼ ਚੰਦ, ਸੱਤਿਆ ਦੇਵੀ, ਸੋਮਨਾਥ ਆਦਿ ਹਾਜ਼ਰ ਸਨ।
ਪਾਵਰਕਾਮ ਪੈਨਸ਼ਨਰਜ਼ ਵੱਲੋਂ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ
NEXT STORY