ਹੁਸ਼ਿਆਰਪੁਰ (ਚੁੰਬਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਸਾਲਾਨਾ ਡਿਗਰੀ ਵੰਡ ਸਮਾਰੋਹ ਬ੍ਰਹਮਲੀਨ ਸੰਤ ਬਾਬਾ ਮਲਕੀਤ ਸਿੰਘ ਜੀ ਦੇ ਆਸ਼ੀਰਵਾਦ ਨਾਲ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸਰਪ੍ਰਸਤੀ ਹੇਠ ਅਤੇ ਡਾ. ਜਤਿੰਦਰ ਸਿੰਘ ਬੱਲ, ਵਾਈਸ ਚਾਂਸਲਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਕਨਵੋਕੇਸ਼ਨ ਦਾ ਆਰੰਭ ਸ਼ਬਦ ਕੀਰਤਨ ਤੋਂ ਬਾਅਦ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਦੀਪ ਜਗਾਉਣ ਦੀ ਰਸਮ ਨਾਲ ਹੋਇਆ। ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲੇ ਮੁੱਖ ਮਹਿਮਾਨ ਵਜੋਂ ਕਨਵੋਕੇਸ਼ਨ ਵਿਚ ਸ਼ਾਮਲ ਹੋਏ। ਸ. ਦੌਲਤ ਸਿੰਘ ਨਿੱਜਰ ਕਨਵੋਕੇਸ਼ਨ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੰਤ ਬਾਬਾ ਦਿਲਾਵਰ ਸਿੰਘ ਜੀ ਬ੍ਰਹਮ ਜੀ ਵੱਲੋਂ ਸਾਲਾਨਾ ਡਿਗਰੀ ਵੰਡ ਸਮਾਰੋਹ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਵਿੱਦਿਆ ਰਾਹੀਂ ਪਰਉਪਕਾਰ ਦੀ ਭਾਵਨਾ ਪੈਦਾ ਕਰਨੀ ਚਾਹੀਦੀ ਹੈ ਤਾਂ ਕਿ ਉਹ ਆਪਣੇ ਜੀਵਨ ਵਿਚ ਸਹੀ ਮਾਰਗ ’ਤੇ ਚੱਲਦਿਆਂ ਸਾਮਾਜ ਵਿਚ ਚੱਲ ਰਹੀਆਂ ਬੁਰਾਈਆਂ ਦਾ ਖਾਤਮਾ ਕਰਨ ਅਤੇ ਮਨੁੱਖਤਾ ਦੀ ਸੇਵਾ ਨੂੰ ਜੀਵਨ ਜਾਂਚ ਦਾ ਹਿੱਸਾ ਬਣਾਉਣ। ਸੰਤ ਬਾਬਾ ਸਤਪਾਲ ਸਿੰਘ ਜੀ ਸਾਹਰੀ ਵਾਲਿਆਂ ਨੇ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਵਿੱਦਿਆ ਰਾਹੀਂ ਆਪਣੇ ਮਾਤਾ-ਪਿਤਾ ਅਤੇ ਸਮਾਜ ਦਾ ਨਾਂ ਰੋਸ਼ਨ ਕਰਨਾ ਚਾਹੀਦਾ ਹੈ। ਡਾ. ਜਤਿੰਦਰ ਸਿੰਘ ਬੱਲ, ਵਾਈਸ ਚਾਂਸਲਰ ਵੱਲੋਂ ਇਸ ਡਿਗਰੀ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਕਿਹਾ ਕਿ ਤੁਸੀਂ ਆਪਣੇ ਉਜਲ ਭਵਿੱਖ ਸਬੰਧੀ ਅਗਵਾਈ ਅਤੇ ਦ੍ਰਿਸ਼ਟੀ ਲਈ ਕਿਹਡ਼ੇ ਯਤਨ ਕਰਨੇ ਹਨ ਅਤੇ ਇਹ ਯਤਨ ਇਸ ਵਿੱਦਿਆ ਨੂੰ ਸਮਾਜ ਵਿਚ ਯੋਗ ਥਾਂ ਪ੍ਰਾਪਤ ਕਰਨ ਵਿਚ ਸਹਾਈ ਹੋਵੇ। ਨਾਲ ਹੀ ਉਨ੍ਹਾਂ ਇਸ ਨਿਵੇਕਲੀ ਯੂਨੀਵਰਸਿਟੀ ਦੀਆਂ ਪਿਛਲੇ ਸਾਲਾਂ ਦੀਆਂ ਪ੍ਰਾਪਤੀਆਂ ਉੱਪਰ ਚਾਨਣਾ ਪਾਇਆ। ਇੰਜੀ. ਹਰਪ੍ਰੀਤ ਕੌਰ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸਾਲਾਨਾ ਰਿਪੋਰਟ ਪਡ਼੍ਹੀ। ਨਾਲ ਹੀ ਬੀ.ਬੀ.ਏ., ਐੱਮ.ਬੀ.ਏ., ਬੀ.ਸੀ.ਏ., ਐੱਮ.ਸੀ.ਏ., ਬੀ.ਐੱਸ.ਸੀ. (ਆਈ. ਟੀ.), ਐੱਮ.ਐੱਸ.ਸੀ. (ਆਈ. ਟੀ.), ਬੀ.ਐੱਸ.ਸੀ. (ਐੱਮ. ਐੱਲ. ਐੱਸ.), ਬੀ. ਕਾਮ (ਆਨਰਜ਼ ਅਤੇ ਰੈਗੂਲਰ), ਐੱਮ. ਕਾਮ., ਬੀ.ਐੱਸ.ਸੀ. (ਮੈਡੀਕਲ), ਬੀ.ਐੱਸ.ਸੀ. (ਨਾਨ-ਮੈਡੀਕਲ), ਐੱਮ.ਐੱਸ.ਸੀ. (ਕਮਿਸਟਰੀ), ਬੀ. ਐੱਡ., ਐੱਮ. ਐੱਡ., ਬੀ.ਏ. ਅਤੇ ਬੀ.ਪੀ.ਐੱਡ. ਦੇ ਸਾਲ 2018 ਵਿਚ ਸਫਲਤਾਪੂਰਵਕ ਪਾਸ ਹੋਏ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਡਾ. ਵਿਜੇ ਧੀਰ ਨੇ ਸੰਤ ਬਾਬਾ ਭਾਗ ਸਿੰਘ ਇੰਸਟੀਚਿਊਟ ਆਫ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਦੀ ਸਾਲਾਨਾ ਰਿਪੋਰਟ ਪਡ਼੍ਹੀ ਅਤੇ ਬੀ. ਟੈੱਕ. ਵਿਚ ਸਫਲਤਾਪੂਰਵਕ ਪਾਸ ਹੋਏ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਕਨਵੋਕੇਸ਼ਨ ਵਿਚ ਕੁੱਲ 339 ਵਿਦਿਆਰਥੀਆਂ ਨੇ ਡਿਗਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਾਰੇ ਡੀਨ ਸਾਹਿਬਾਨ, ਸਾਰੇ ਵਿਭਾਗਾਂ ਦੇ ਮੁਖੀ ਸਾਹਿਬਾਨ, ਰਜਿਸਟਰਾਰ, ਸਾਰੇ ਫੈਕਲਟੀ ਮੈਂਬਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਆਯੁਰਵੈਦਿਕ ਮੈਡੀਕਲ ਕੈਂਪ ਲੋਕਾਂ ਨੂੰ ਸਿਹਤ ਪੱਖੋਂ ਕਰ ਰਹੇ ਨੇ ਨਿਰੋਗ : ਪ੍ਰਧਾਨ ਵੈਦ ਸੋਮ ਪ੍ਰਕਾਸ਼
NEXT STORY