ਹੁਸ਼ਿਆਰਪੁਰ (ਪੰਡਿਤ, ਮੋਮੀ , ਸ਼ਰਮਾ)-ਸਵੱਛ ਭਾਰਤ ਮੁਹਿੰਮ ਅਧੀਨ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਣੂ ਸੂਦ ਦੇ ਦਿਸ਼ਾ ਨਿਰਦੇਸ਼ ਤੇ ਐੱਸ. ਐੱਮ. ਓ. ਡਾ. ਰਣਜੀਤ ਸਿੰਘ ਘੋਤਡ਼ਾ ਦੀ ਅਗਵਾਈ ਵਿਚ ਪਿੰਡ ਖਡਿਆਲਾ ਵਿਖੇ ਸਫਾਈ ਸਬੰਧੀ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਹੈਲਥ ਵਰਕਰ ਬਹਾਦਰ ਸਿੰਘ ਨੇ ਦੱਸਿਆ ਕਿ ਪੰਦਰਾਂ ਅਪ੍ਰੈਲ ਤੱਕ ਸਫਾਈ ਪੰਦਰਵਾਡ਼ਾ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਵੱਖ-ਵੱਖ ਪਿੰਡਾਂ ਵਿਚ ਸਿਹਤ ਕੇਂਦਰਾਂ, ਸਫ਼ਾਈ ਕਮੇਟੀਆਂ ਤੇ ਪਿੰਡ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਸਫ਼ਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਸਫ਼ਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਲੇ-ਦੁਆਲੇ ਪਾਣੀ ਖਡ਼੍ਹਾ ਨਾ ਹੋਣ ਦੇਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਕਿ ਮਲੇਰੀਆ ਅਤੇ ਡੇਂਗੂ ਵਰਗੀਆਂ ਬੀਮਾਰੀਆਂ ਤੋਂ ਬਚਾਅ ਹੋ ਸਕੇ। ਇਸ ਮੌਕੇ ਜਗੀਰ ਕੌਰ, ਸਰਬਜੀਤ ਕੌਰ ਸਰਪੰਚ, ਸੁਰਜੀਤ ਕੌਰ, ਤੀਰਥ ਦੇਵੀ ਅਤੇ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਵੀ ਮੌਜੂਦ ਸਨ। ਐੱਚ ਐੱਸ ਪੀ ਐੱਚ ਪੰਡਿਤ 6
ਕਾਲਜ ਵਿਖੇ ਕਰਵਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਸੈਮੀਨਾਰ
NEXT STORY