ਹੁਸ਼ਿਆਰਪੁਰ (ਜਸਵਿੰਦਰਜੀਤ)-ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਣੀ ਵੋਟ ਸਬੰਧੀ ਪ੍ਰੇਰਿਤ ਕਰਨ ਲਈ ਇਕ ਪ੍ਰੋਗਰਾਮ ਐੱਸ. ਡੀ. ਐੱਮ. ਮੇਜਰ ਅਮਿਤ ਸਰੀਨ ਦੀ ਪ੍ਰਧਾਨਗੀ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਐੱਸ. ਡੀ. ਐੱਮ. ਦਫ਼ਤਰ ਵਿਚ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਐੱਸ. ਡੀ. ਐੱਮ. ਮੇਜਰ ਸਰੀਨ ਨੇ ਦੱਸਿਆ ਕਿ 13 ਅਪ੍ਰੈਲ ਨੂੰ ਸਵੇਰੇ 8 ਵਜੇ ਤਹਿਸੀਲ ਕੰਪਲੈਕਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਲੰਗਰ ਦਾ ਪ੍ਰਬੰਧ ਕੀਤਾ ਗਿਆ । ਇਸ ਤੋਂ ਬਾਅਦ ਡੀ. ਏ. ਵੀ. ਕਾਲਜ ਆਫ ਐਜੂਕੇਸ਼ਨ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਦੌਰਾਨ ਨੌਜਵਾਨ ਪੀਡ਼੍ਹੀ ਨੂੰ ਆਪਣੇ ਸ਼ਹੀਦਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਜ਼ਾਦੀ ਦੇ ਸੰਘਰਸ਼ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧ ੀ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਵਿਚ ਸਵੇਰੇ 9.30 ਵਜੇ ‘ਪਗਡ਼ੀ ਸੰਭਾਲ ਜੱਟਾ’ ਮੁਕਾਬਲੇ ਦੇ ਨਾਲ-ਨਾਲ ‘ਦੁੱਧ ਦੇ ਦਰਿਆ’ ਮੁਕਾਬਲੇ ਦਾ ਪ੍ਰਬੰਧ ਕੀਤਾ ਜਾਵੇਗਾ। ਡਰਾਮੇ ਦੇ ਮਾਧਿਅਮ ਨਾਲ ਜਲਿਆਂਵਾਲਾ ਬਾਗ ਕਾਂਡ ਸਬੰਧੀ ਨੌਜਵਾਨਾਂ ਨੂੰ ਦੱਸਿਆ ਜਾਵੇਗਾ ਅਤੇ ਸ਼ਹੀਦਾਂ ਨੂੰ ਨਮਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਾਰ ਦੇ ਪ੍ਰੋਗਰਾਮ ਨੌਜਵਾਨ ਪੀਡ਼੍ਹੀ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਦਿੰਦੇ ਹਨ ਕਿ ਕਿਸ ਪ੍ਰਕਾਰ ਅੰਗਰੇਜ਼ੀ ਹਕੂਮਤ ਨੇ ਭਾਰਤੀਆਂ ਉਤੇ ਜ਼ੁਲਮ ਕੀਤਾ ਪਰ ਦੇਸ਼ ਭਗਤਾਂ ਨੇ ਅਖੀਰ ਵਿਚ ਦੇਸ਼ ਨੂੰ ਆਜ਼ਾਦ ਕਰਵਾ ਕੇ ਹੀ ਸਾਹ ਲਿਆ। ਇਸ ਲਈ ਉਨ੍ਹਾਂ ਨੂੰ ਕਿੰਨੀਆਂ ਹੀ ਕੁਰਬਾਨੀਆਂ ਦੇਣੀਆਂ ਪਈਆਂ। ਮੀਟਿੰਗ ਵਿਚ ਕਾਨੂੰਗੋ ਹਰਪ੍ਰੀਤ ਕੌਰ ਅਤੇ ਕ੍ਰਿਸ਼ਨ ਮਨੋਚਾ, ਸਟੇਟ ਸਵੀਪ ਮਾਸਟਰ ਟਰੇਨਰ ਐੱਸ. ਡੀ. ਓ. ਮਨੋਜ ਗੌਡ਼, ਪ੍ਰਿੰਸੀਪਲ ਅਮਨਦੀਪ ਸ਼ਰਮਾ, ਵਰਿੰਦਰ ਪਟਵਾਰੀ, ਏ. ਈ. ਓ. ਦਿਲਰਾਜ ਕੁਮਾਰ, ਚੰਦਰ ਪ੍ਰਕਾਸ਼ ਸੈਣੀ, ਟੀਮ ਕਰਵਟ ਦੇ ਆਯੂਸ਼ ਸ਼ਰਮਾ, ਲੈਕਚਰਾਰ ਹਰਵਿੰਦਰ ਸਿੰਘ, ਲੈਕਚਰਾਰ ਸੰਦੀਪ ਸੂਦ, ਲੈਕਚਰਾਰ ਹਰਸ਼ ਇੰਦਰਪਾਲ ਸਿੰਘ, ਮਨਦੀਪ ਸਿੰਘ ਬਰਿਆਣਾ, ਵਿਕਰਮ ਚੰਦੇਲ ਆਦਿ ਵੀ ਮੌਜੂਦ ਸਨ। ਫੋਟੋ
ਮੁੱਖੋਮਜਾਰਾ ’ਚ ਟਰੈਕਟਰ-ਟਰਾਲੀ ਬੈਕ ਮੁਕਾਬਲੇ ਕਰਵਾਏ
NEXT STORY