ਹੁਸ਼ਿਆਰਪੁਰ (ਸ਼ੋਰੀ)-ਸ੍ਰੀ ਰਾਮ ਨੌਮੀ ਦੇ ਸਬੰਧ ’ਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਸਨਾਤਨ ਧਰਮ ਮੰਦਰ ਤੋਂ ਸ਼ੁਰੂ ਹੋਈ ਇਸ ਵਿਸ਼ਾਲ ਸ਼ੋਭਾ ਯਾਤਰਾ ਵਿਚ ਸਜਾਈਆਂ ਵੱਖ-ਵੱਖ ਝਾਕੀਆਂ ਆਕਰਸ਼ਣ ਦਾ ਮੁੱਖ ਕੇਂਦਰ ਸਨ। ਯਾਤਰਾ ਦੌਰਾਨ ਸੰਕੀਰਤਨ ਮੰਡਲੀਆਂ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ। ਇਹ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦੀ ਹੋਈ ਵਾਪਸ ਸਨਾਤਨ ਧਰਮ ਮੰਦਰ ਵਿਖੇ ਪਹੁੰਚ ਕੇ ਸੰਪੂਰਨ ਹੋਈ, ਜਿਸਦਾ ਥਾਂ-ਥਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਨੇ ਵੀ ਹਾਜ਼ਰੀ ਭਰੀ।
ਬਾਬਾ ਸਾਹਿਬ ਜੀ ਦਾ ਜਨਮ ਦਿਹਾਡ਼ਾ 14 ਨੂੰ
NEXT STORY