ਹੁਸ਼ਿਆਰਪੁਰ (ਜਸਵੀਰ)-ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਵੱਲੋਂ ਐਲਾਨੇ ਨਤੀਜਿਆਂ ਵਿਚ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਐੱਮ. ਐੱਸ. ਸੀ. ਇੰਸਟਰੂਮੈਂਟੇਸ਼ਨ ਦੇ ਸਮੈਸਟਰ ਪਹਿਲਾ ਅਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਕਾਲਜ ਦੇ ਪ੍ਰਿੰ ਡਾ. ਪਰਵਿੰਦਰ ਸਿੰਘ, ਸਬੰਧਤ ਵਿਭਾਗ ਦੇ ਮੁਖੀ ਪ੍ਰੋ. ਦਵਿੰਦਰ ਠਾਕੁਰ ਅਤੇ ਪ੍ਰੋ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਐੱਮ.ਐੱਸ.ਸੀ. ਇੰਸਟਰੂਮੈਂਟੇਸ਼ਨ ਦੇ ਸਮੈਸਟਰ ਪਹਿਲਾ ਦੇ ਨਤੀਜੇ ਵਿਚ ਵਿਦਿਆਰਥਣ ਭਾਵਨਾ ਨੇ 85 ਫੀਸਦੀ ਅੰਕ ਹਾਸਿਲ ਕਰ ਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਜਦ ਕਿ ਵਿਦਿਆਰਥਣ ਮੰਜੂ ਨੇ 83 ਫੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਜਾ ਅਤੇ ਵਿਸ਼ਾਲ ਵਸ਼ਿਸ਼ਟ ਨੇ 78 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਮੈਸਟਰ ਤੀਜਾ ਵਿਚ ਸਭਿਅਤਾ ਯਾਦਵ ਨੇ 81 ਫੀਸਦੀ ਅੰਕ ਹਾਸਲ ਕਰ ਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ ਵਿਦਿਆਰਥਣ ਸ਼ੋਭਾ ਨੇ 80 ਫੀਸਦੀ ਅੰਕਾਂ ਨਾਲ ਕਾਲਜ ਵਿਚੋਂ ਦੂਜਾ ਅਤੇ ਗੁਰਿੰਦਰ ਸਿੰਘ ਨੇ 75 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸਮੇਤ ਸਬੰਧਤ ਵਿਭਾਗ ਦੇ ਅਧਿਆਪਕਾਂ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਇਸ ਨਤੀਜੇ ’ਤੇ ਵਧਾਈ ਦਿੱਤੀ।
ਲਾਲੀ ਬਾਜਵਾ ਦੀ ਅਗਵਾਈ ’ਚ ਭਾਰਜ ਤੇ ਸੰਤਵੀਰ ਸਨਮਾਨਤ
NEXT STORY