ਹੁਸ਼ਿਆਰਪੁਰ (ਘੁੰਮਣ)-ਆਲ ਇੰਡੀਆ ਜੱਟ ਮਹਾ ਸਭਾ ਦੋਆਬਾ ਜ਼ੋਨ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਦੋਆਬਾ ਜ਼ੋਨ ਤੇ ਜ਼ਿਲੇ ਦੇ ਅਹੁਦੇਦਾਰਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਮੀਟਿੰਗ ’ਚ ਕਾਂਗਰਸ ਪਾਰਟੀ ਦੇ ਲੋਕ ਸਭਾ ਦੇ ਦੋਆਬਾ ਜ਼ੋਨ ਦੇ ਉਮੀਦਵਾਰਾਂ ਦੀ ਹਮਾਇਤ ਕਰਨ ਦਾ ਫੈਸਲਾ ਲੈਂਦਿਆਂ ਸਮੂਹ ਅਹੁਦੇਦਾਰਾਂ ਦੀਆਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਜੱਟ ਮਹਾ ਸਭਾ ਦੋਆਬਾ ਜ਼ੋਨ ਦੇ ਪ੍ਰਧਾਨ ਜਸਵੰਤ ਸਿੰਘ ਚੋਟਾਲਾ ਨੇ ਕਿਹਾ ਕਿ ਕੈਪ. ਅਮਰਿੰਦਰ ਸਿੰਘ ਦੇ ਮਿਸ਼ਨ 13 ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਹਲਕਿਆਂ ’ਚ ਲੋਕਾਂ ਨੂੰ ਕੈਪਟਨ ਸਰਕਾਰ ਦੀ ਅਗਵਾਈ ’ਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਦਿੱਤੀਆਂ ਸਹੂਲਤਾਂ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਕਣਕ-ਝੋਨੇ ਦੀ ਤੁਰੰਤ ਅਦਾਇਗੀ, ਖੰਡ ਮਿੱਲਾਂ ਨੂੰ ਕਿਸਾਨਾਂ ਦਾ ਪੂਰਾ ਗੰਨਾ ਚੁੱਕਣ ਦੀਆਂ ਹਦਾਇਤਾਂ ਜਾਰੀ ਕਰਨਾ ਅਤੇ ਪੰਜਾਬ ’ਚੋਂ ਨਸ਼ਾ ਸਮੱਗਲਰਾਂ ਦਾ ਲੱਕ ਤੋਡ਼ਨ ਆਦਿ ਸਬੰਧੀ ਜਾਣੂ ਕਰਵਾ ਕੇ ਕਾਂਗਰਸ ਪਾਰਟੀ ਦੇ ਹੱਕ ’ਚ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਨੂੰ ਜੱਟ ਮਹਾ ਸਭਾ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਬਖਤਾਵਰ ਸਿੰਘ ਢਿੱਲੋਂ ਜਨਰਲ ਸਕੱਤਰ, ਹਰਮਨਦੀਪ ਸਿੰਘ ਕੂਨਰ ਸਕੱਤਰ ਪੰਜਾਬ, ਸੁਖਵਿੰਦਰ ਸਿੰਘ ਜੌਹਲ ਜ਼ਿਲਾ ਸੀਨੀ. ਮੀਤ ਪ੍ਰਧਾਨ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਜ਼ਿਲਾ ਜਨਰਲ ਸਕੱਤਰ ਨੰਬਰਦਾਰ ਦਵਿੰਦਰ ਸਿੰਘ ਤੇ ਮਲਕੀਤ ਸਿੰਘ ਕੰਗ, ਸੀਨੀਅਰ ਯੂਥ ਆਗੂ ਐਡਵੋਕੇਟ ਗੁਰਵੀਰ ਸਿੰਘ ਚੋਟਾਲਾ, ਸੁਰਿੰਦਰ ਸਿੰਘ ਮੀਡੀਆ ਇੰਚਾਰਜ, ਸਰਪੰਚ ਉਗਦੱਤ ਸਿੰਘ, ਭਗਵੰਤ ਸਿੰਘ ਪੰਡੋਰੀ, ਬਲਵੀਰ ਸਿੰਘ, ਬਲਦੇਵ ਸਿੰਘ, ਸਰਪੰਚ ਰੀਨਾ ਢਿੱਲੋਂ, ਨੰਬਰਦਾਰ ਦਲਵੀਰ ਸਿੰਘ, ਪ੍ਰੀਤਮ ਸਿੰਘ ਆਦਿ ਸਮੇਤ ਜੱਟ ਮਹਾ ਸਭਾ ਦੇ ਅਹੁਦੇਦਾਰ ਤੇ ਮੈਂਬਰ ਵੱਡੀ ਗਿਣਤੀ ’ਚ ਹਾਜ਼ਰ ਸਨ।
ਅਮਰਨਾਥ ਨੇ ਡੀ. ਐੱਸ. ਪੀ. ਕਮਾਂਡ ਸੈਂਟਰ ਦਾ ਸੰਭਾਲਿਆ ਕਾਰਜਭਾਰ
NEXT STORY