ਹੁਸ਼ਿਆਰਪੁਰ (ਘੁੰਮਣ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ’ਚ ਜ਼ਿਲਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਨਸ਼ਿਆਂ ਖਿਲਾਫ਼ ਇਕ ਵੱਡੀ ਕਾਰਵਾਈ ਕਰਦਿਆਂ ਅੱਜ ਛਾਪੇਮਾਰੀ ਦੌਰਾਨ 6 ਲੱਖ ਐੱਮ.ਅੈੱਲ. ਨਾਜਾਇਜ਼ ਸ਼ਰਾਬ ਅਤੇ 1 ਲੱਖ 80 ਹਜ਼ਾਰ ਕਿਲੋ ਲਾਹਣ ਸਮੇਤ ਲਾਹਣ ਬਣਾਉਣ ਲਈ ਵਰਤੀ ਜਾਣ ਵਾਲੀ ਸਮੱਗਰੀ ਬਰਾਮਦ ਕਰਨ ਤੋਂ ਇਲਾਵਾ 10 ਭੱਠੀਆਂ ਚਾਲੂ ਹਾਲਤ ਵਿਚ ਫਡ਼ੀਆਂ ਗਈਆਂ ਹਨ। ਇਸ ਸਬੰਧੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਖਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾਡ਼ੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਨਸ਼ਿਆਂ ਖਿਲਾਫ਼ ਨਾਰਕੋਟਿਕਸ ਸੈੱਲ ਅਤੇ ਸਪੈਸ਼ਲ ਟਾਸਕ ਫੋਰਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ, ਉਥੇ ਹੀ ਹੁਸ਼ਿਆਰਪੁਰ ਜ਼ਿਲੇ ਦੇ 7 ਵਿਧਾਨ ਸਭਾ ਹਲਕਿਆਂ ਵਿਚ ਆਬਕਾਰੀ ਤੇ ਕਰ ਵਿਭਾਗ ਵੱਲੋਂ ਵੀ ਸ਼ਰਾਬ ਦੀ ਮੂਵਮੈਂਟ ਚੈੱਕ ਕਰਨ ਲਈ ਸਪੈਸ਼ਲ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ 24 ਘੰਟੇ ਜਾਂਚ ਕਰ ਰਹੀਆਂ ਹਨ। ਇਸ ਤੋਂ ਇਲਾਵਾ ਬਲੈਕ ਵਿਚ ਸੇਲ ਰੋਕਣ ਲਈ ਸ਼ਰਾਬ ਦੇ ਠੇਕਿਆਂ ’ਤੇ ਨਿਗਰਾਨੀ ਵੀ ਰੱਖੀ ਜਾ ਰਹੀ ਹੈ। ਉਨ੍ਹਾਂ ਜ਼ਿਲਾ ਪੁਲਸ ਅਤੇ ਆਬਕਾਰੀ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਚੈਕਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਚੋਣਾਂ ਦੌਰਾਨ ਸ਼ਰਾਬ ਦੀ ਨਾਜਾਇਜ਼ ਵਰਤੋਂ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਚੋਣਾਂ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਕਰਵਾਈਆਂ ਜਾਣਗੀਆਂ ਅਤੇ ਸ਼ਰਾਬ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ ’ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਆਬਕਾਰੀ ਵਿਭਾਗ ਵੱਲੋਂ ਨਸ਼ਾ ਤਸਕਰਾਂ ਵਿਰੁੱਧ ‘ਸਰਜੀਕਲ ਸਟ੍ਰਾਈਕ’
NEXT STORY