ਹੁਸ਼ਿਆਰਪੁਰ (ਘੁੰਮਣ)-ਵਿਧਾਨ ਸਭਾ ਹਲਕਾ-043 ਹੁਸ਼ਿਆਰਪੁਰ ਵੱਲੋਂ ਐੱਸ. ਡੀ. ਐੱਮ-ਕਮ ਸਹਾਇਕ ਰਿਟਰਨਿੰਗ ਅਫ਼ਸਰ ਹੁਸ਼ਿਆਰਪੁਰ ਅਮਿਤ ਸਰੀਨ ਦੀ ਅਗਵਾਈ ਵਿਚ ਅੱਜ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿਚ ਐੱਸ. ਡੀ. ਐੱਮ. ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ, ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਤੋਂ ਬਾਅਦ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਵਿਖੇ ਜਲਿਆਂਵਾਲਾ ਬਾਗ ਦੇ ਦੁਖਾਂਤ ਨੂੰ ਦਰਸਾਉਂਦਾ ਨਾਟਕ ਪੇਸ਼ ਕੀਤਾ ਗਿਆ, ਜੋ ਸਭ ਦੀਆਂ ਅੱਖਾਂ ਨਮ ਕਰ ਗਿਆ। ਇਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੂਬੇ ਦੀ ਸ਼ਾਨ ਬਣਾਈ ਰੱਖਣ ਅਤੇ ਸੱਚ ਦੀ ਰਾਹ ’ਤੇ ਚੱਲਦੇ ਹੋਏ ਈਮਾਨਦਾਰੀ ਨਾਲ ਵੋਟ ਪਾਉਣ ਦੀ ਸਹੁੰ ਵੀ ਚੁਕਾਈ ਗਈ। ਐੱਸ. ਡੀ. ਐੱਮ. ਅਮਿਤ ਸਰੀਨ ਨੇ ਕਿਹਾ ਕਿ ਨੌਜਵਾਨ ਸਮਾਜਕ ਬੁਰਾਈਆਂ ਤੋਂ ਦੂਰ ਰਹਿਕੇ ਸਮਾਜ ਅਤੇ ਦੇਸ਼ ਸੇਵਾ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਬਿਨਾਂ ਡਰ ਅਤੇ ਲਾਲਚ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ। ਸਮਾਗਮ ਦੌਰਾਨ ਵੱਖ-ਵੱਖ ਧਰਮਾਂ ਦੀਆਂ ਧਾਰਮਕ ਸ਼ਖਸੀਅਤਾਂ ਨੇ ਨੌਜਵਾਨਾਂ ਨੂੰ ਸਮਾਜਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਸਮਾਗਮ ਵਿਚ ਦੁੱਧ ਪੀਣ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ’ਤੇ ਰਹਿਣ ਵਾਲੇ ਮੁਕਾਬਲੇਬਾਜ਼ ਨੂੰ ਕ੍ਰਮਵਾਰ 3100, 2100 ਅਤੇ 1100 ਰੁਪਏ ਦਾ ਨਕਦ ਇਨਾਮ ਵੀ ਦਿੱਤਾ ਗਿਆ। ਇਸ ਮੌਕੇ ਸ਼੍ਰੀਮਤੀ ਸੋਨੀਆ, ਤਹਿਸੀਲਦਾਰ ਹਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਮੈਡਮ ਇੰਦਰਜੀਤ ਨੰਦਨ, ਕਾਲਜ ਪ੍ਰਿੰਸੀਪਲ ਐੱਸ. ਐੱਸ. ਸ਼ਰਮਾ, ਹਰਪ੍ਰੀਤ ਕੌਰ, ਮਨੋਜ ਗੌਡ਼, ਪ੍ਰਿੰਸੀਪਲ ਤਰਲੋਚਨ ਸਿੰਘ, ਪ੍ਰਿੰਸੀਪਲ ਚਰਨ ਸਿੰਘ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਲੈਕਚਰਾਰ ਸੰਦੀਪ ਸੂਦ, ਹਰਵਿੰਦਰ ਸਿੰਘ, ਮਨਦੀਪ ਸਿੰਘ, ਚੰਦਰ ਪ੍ਰਕਾਸ਼ ਸੈਣੀ, ਆਯੂਸ਼ ਸ਼ਰਮਾ, ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ ਅਤੇ ਸਟੇਟ ਐਵਾਰਡੀ ਬਹਾਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਪਾਣੀ ਦੀ ਨਿਕਾਸੀ ਰੋਕਣ ਨਾਲ ਮੁਹੱਲਾ ਨੀਲਕੰਠ ਵਾਸੀਆਂ ਨੂੰ ਆ ਰਹੀ ਐ ਮੁਸ਼ਕਿਲ
NEXT STORY