ਹੁਸ਼ਿਆਰਪੁਰ,(ਅਮਰੀਕ) -ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਨਹੀਂ ਰੁਕ ਰਿਹਾ ਹੈ। ਅੱਜ ਜ਼ਿਲ੍ਹੇ 'ਚ 79 ਨਵੇਂ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ, ਜਿਨ੍ਹਾਂ 'ਚ 67 ਬੀ. ਐਸ. ਐਫ. ਖੜਕਾ ਦੇ ਜਵਾਨ ਅਤੇ 12 ਪਬਲਿਕ ਹੈਲਥ ਸੈਂਟਰ ਪੋਸ਼ੀ ਬਲਾਕ ਦੇ ਲੋਕ ਸ਼ਾਮਲ ਹਨ। 79 ਪਾਜ਼ੇਟਿਵ ਮਾਮਲਿਆਂ ਦੇ ਸਾਹਮਣੇ ਆਉਣ ਕਾਰਨ ਜ਼ਿਲ੍ਹੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜ਼ਿਕਰਯੋਗ ਹੈ 79 ਨਵੇਂ ਕੋਰੋਨਾ ਮਾਮਲਿਆਂ ਤੋਂ ਪਹਿਲਾਂ ਅੱਜ ਇਕ ਕੋਰੋਨਾ ਮਰੀਜ਼ ਹੋਰ ਸਾਹਮਣੇ ਆਇਆ ਸੀ। ਇਸ ਤਰ੍ਹਾਂ ਜ਼ਿਲ੍ਹੇ 'ਚ ਅੱਜ ਕੁੱਲ 80 ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਨਾਲ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 378 ਹੋ ਗਈ ਹੈ। ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ 10 ਸਾਲ ਤਕ ਦੇ ਬੱਚਿਆਂ, ਗਰਭਵਤੀ ਜਨਾਨੀਆਂ ਅਤੇ ਬਜ਼ੁਰਗਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਘਰਾਂ 'ਚੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਹੱਥ ਵੀ ਸਾਬਣ ਨਾਲ ਵਾਰ-ਵਾਰ ਧੋਤੇ ਜਾਣ। ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੀ ਅੱਗੇ ਵੱਧਦੀ ਚੇਨ ਨੂੰ ਤੋੜਿਆ ਜਾ ਸਕੇ।
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ 12 ਨਵੇਂ ਮਾਮਲੇ ਆਏ ਸਾਹਮਣੇ
NEXT STORY