ਹੁਸ਼ਿਆਰਪੁਰ (ਘੁੰਮਣ)— ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੈਦਾ ਹੋਏ ਨਾਜ਼ੁਕ ਹਾਲਾਤ ਦੌਰਾਨ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਜਸ਼ਨ ਮਨਾਉਣ ਵਾਲੀਆਂ ਥਾਵਾਂ 'ਤੇ ਕੁਝ ਖਾਸ ਰੋਕਥਾਮ ਉਪਾਵਾਂ ਅਤੇ ਸਾਵਧਾਨੀਆਂ ਦੀ ਧਿਆਨ ਨਾਲ ਪਾਲਣਾ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਹਸਪਤਾਲ 'ਚ ਭੰਗੜਾ ਪਾਉਂਦੇ ਦਿਸੇ OSD ਕੋਰੋਨਾ ਪੀੜਤ ਵਾਲੀਆ, 'ਟਿਕ-ਟਾਕ' 'ਤੇ ਵੀਡੀਓ ਹੋਈ ਵਾਇਰਲ
ਉਨ੍ਹਾਂ ਕਿਹਾ ਕਿ ਸਾਰੀਆਂ ਮਸਜਿਦਾਂ/ਦਰਗਾਹਾਂ/ਇਮਾਮਬਾੜਿਆਂ ਅਤੇ ਹੋਰ ਧਾਰਮਕ ਸੰਸਥਾਵਾਂ ਬੰਦ ਰਹਿਣਗੀਆਂ ਅਤੇ ਲੋਕਾਂ ਨੂੰ ਇਕੱਠ ਕਰਕੇ ਨਮਾਜ਼ਾਂ (ਨਿਮਜ਼-ਏ-ਬਾਜਾਮਤ) ਅਦਾ ਕਰਨ, ਜੁੰਮੇ ਦੀ ਨਮਾਜ਼ ਸਮੇਤ ਤਰਾਵੀ ਅਦਾ ਕਰਨ ਦੀ ਮੁਕੰਮਲ ਮਨਾਹੀ ਹੋਵੇਗੀ। ਅਪਨੀਤ ਰਿਆਤ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ। ਉਨ੍ਹਾਂ ਕਿਹਾ ਕਿ ਉਰਸ, ਪਬਲਿਕ ਅਤੇ ਪ੍ਰਾਈਵੇਟ ਇਫਤਾਰ ਪਾਰਟੀਆਂ/ਕਾਰਜਾਂ, ਦਾਵਤ-ਏ-ਸੇਹਰੀ ਅਤੇ ਸ਼ਰਧਾਲੂਆਂ ਦੀ ਇਕੱਤਰਤਾ ਵਾਲੇ ਕਿਸੇ ਵੀ ਹੋਰ ਧਾਰਮਕ ਸਮਾਗਮਾਂ ਸਮੇਤ ਹਰ ਕਿਸਮ ਦੇ ਜਸ਼ਨਾਂ ਦਾ ਸਖਤੀ ਨਾਲ ਪ੍ਰਹੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮਸਜਿਦ ਦੇ ਅੰਦਰ ਜੂਸ, ਸ਼ਰਬਤ ਜਾਂ ਖਾਣ-ਪੀਣ ਦੀਆਂ ਹੋਰ ਚੀਜ਼ਾਂ ਜਾਂ ਘਰ-ਘਰ ਜਾ ਕੇ ਵੰਡੀਆਂ ਜਾਣ ਵਾਲੀਆਂ ਚੀਜ਼ਾਂ ਦੀ ਜਨਤਕ ਵੰਡ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਉਨ੍ਹਾਂ ਸਾਰੇ ਧਾਰਮਿਕ ਆਗੂਆਂ ਨੂੰ ਅਪੀਲ ਕਰਦੇ ਕਿਹਾ ਕਿ ਕਿਸੇ ਵੀ ਪ੍ਰਕਾਰ ਦਾ ਜਨਤਕ ਇਕੱਠ ਨਾ ਕਰਨ ਅਤੇ ਬਾਕੀਆਂ ਨੂੰ ਵੀ ਇਸ ਤਰ੍ਹਾਂ ਨਾ ਕਰਨ ਲਈ ਪ੍ਰੇਰਿਤ ਕਰਨ।
ਇਹ ਵੀ ਪੜ੍ਹੋ : ਕੋਰੋਨਾ ਦੀ ਮਾਰ: 4 ਦਿਨਾਂ ਤੋਂ ਭੁੱਖੇ ਨੇ ਇਹ ਪ੍ਰਵਾਸੀ, ਜਲੰਧਰ ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ
ਇਸ ਦੇ ਨਾਲ ਹੀ ਉਨ੍ਹਾਂ ਧਾਰਮਿਕ ਆਗੂਆਂ ਨੂੰ ਕਿਹਾ ਕਿ ਉਹ ਆਪਣੇ ਸ਼ਰਧਾਲੂਆਂ ਨੂੰ ਪ੍ਰੇਰਿਤ ਕਰਨ ਕਿ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਪੋ-ਆਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ ਤੋਂ ਇਲਾਵਾ ਰਮਜ਼ਾਨ ਦੌਰਾਨ ਇਫ਼ਤਾਰ ਅਤੇ ਜਸ਼ਨਾਂ ਲਈ ਹਰ ਤਰ੍ਹਾਂ ਦੇ ਸਮਾਜਕ ਇਕੱਠਾਂ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਸ਼ਨ ਮਨਾਉਣ ਅਤੇ ਸ਼ੁੱਭ ਕਾਮਨਾਵਾਂ ਦੇਣ ਲਈ ਕਿਸੇ ਨਾਲ ਗਲੇ ਮਿਲਣ ਅਤੇ ਹੱਥ ਮਿਲਾਉਣ ਤੋਂ ਵੀ ਪ੍ਰਹੇਜ਼ ਕੀਤਾ ਜਾਵੇ।
ਇਹ ਵੀ ਪੜ੍ਹੋ : ਕਲਯੁਗੀ ਪਿਓ ਦੀ ਸ਼ਰਮਸਾਰ ਕਰਤੂਤ, ਪੈਸਿਆਂ ਖਾਤਿਰ ਵੇਚ ਦਿੱਤਾ 4 ਦਿਨਾਂ ਦਾ ਪੁੱਤ (ਵੀਡੀਓ)
ਫਸੇ ਹੋਏ ਮਜ਼ਦੂਰਾਂ ਲਈ ਜਾਅਲੀ ਕਰਫਿਊ ਪਾਸ ਬਣਾਉਣ ਵਾਲਾ ਗਿਰੋਹ ਗ੍ਰਿਫਤਾਰ
NEXT STORY