ਚੰਡੀਗੜ੍ਹ : ਹੁਸ਼ਿਆਰਪੁਰ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਬਾਅਦ ਹੋਏ ਕਤਲ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਡੀ.ਜੀ.ਪੀ. ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਟਵੀਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਕਿ ਹੁਸ਼ਿਆਰਪੁਰ 'ਚ 6 ਸਾਲਾ ਬੱਚੀ ਦਾ ਜਬਰ-ਜ਼ਿਨਾਹ ਤੋਂ ਕਤਲ ਕਰਨ ਦੀ ਘਟਨਾ ਬੇਹੱਦ ਦੁਖਦਾਈ ਤੇ ਹੈਰਾਨ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਪੁਲਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਉਹ ਸਹੀ ਜਾਂਚ ਨੂੰ ਯਕੀਨੀ ਬਣਾਉਣ ਅਤੇ ਦੋਸ਼ੀਆਂ ਖ਼ਿਲਾਫ਼ ਚਲਾਨ ਜਲਦ ਪੇਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਅਦਾਲਤ ਤੋਂ ਜਲਦ ਤੋਂ ਜਲਦ ਮਿਸਾਲੀ ਸਜ਼ਾ ਦੇਣ ਦੀ ਮੰਗ ਕੀਤੀ ਜਾਵੇ।
ਇਹ ਵੀ ਪੜ੍ਹੋ : ਹੱਸਦੇ-ਖੇਡਦੇ ਪਰਿਵਾਰ 'ਚ ਪਏ ਕੀਰਨੇ: ਕੰਮ ਤੋਂ ਵਾਪਸ ਆ ਰਹੇ ਪਤੀ-ਪਤਨੀ ਦੀ ਦਰਦਨਾਕ ਹਾਦਸੇ 'ਚ ਮੌਤ
ਇਥੇ ਦੱਸ ਦੇਈਏ ਬੀਤੇ ਦਿਨਨ ਟਾਂਡਾ ਦੇ ਪਿੰਡ ਜਲਾਲਪੁਰ 'ਚ ਇਕ 6 ਵਰ੍ਹਿਆਂ ਦੀ ਬਾਲੜੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ ਸੀ। ਉਕਤ ਬੱਚੀ ਦਾ ਜਬਰ-ਜ਼ਿਨਾਹ ਕਰਨ ਉਪਰੰਤ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਬੱਚੀ ਨਾਲ ਜਬਰ-ਜ਼ਿਨਾਹ ਉਪਰੰਤ ਉਸ ਨੂੰ ਸਾੜ ਕੇ ਮਾਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ ਮੁਲਜ਼ਮ ਨੌਜਵਾਨ ਅਤੇ ਉਸ ਦੇ ਦਾਦੇ ਨੂੰ ਕਾਬੂ ਕਰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਸ ਨੇ ਬੀਤੀ ਦੇਰ ਰਾਤ ਕੁੜੀ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਸੁਰਪ੍ਰੀਤ ਸਿੰਘ ਪੁੱਤਰ ਦਿਲਵਿੰਦਰ ਸਿੰਘ ਅਤੇ ਉਸ ਦੇ ਦਾਦੇ ਸੁਰਜੀਤ ਸਿੰਘ ਪੁੱਤਰ ਕਾਕਾ ਸਿੰਘ ਦੇ ਖ਼ਿਲਾਫ਼ ਕਤਲ, ਸਮੂਹਿਕ ਜਬਰ-ਜ਼ਨਾਹ ਆਦਿ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ : ਕੇਂਦਰ ਨੇ ਅਮਰਿੰਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਹਲਕੇ 'ਚ ਲਿਆ
ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ
NEXT STORY