ਹੁਸ਼ਿਆਰਪੁਰ- ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਨਾਬਾਲਗ ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਪਾਠੀ ਨੂੰ 3 ਸਾਲ ਦੀ ਕੈਦ ਤੇ ਜੁਰਮਾਨਾ ਦੀ ਸਜ਼ਾ ਸੁਣਾਈ ਗਈ ਹੈ। ਐਡੀਸ਼ਨਲ ਅਤੇ ਜ਼ਿਲ੍ਹਾ ਸੈਸ਼ਨ ਜੱਜ ਅੰਜਨਾ ਦੀ ਫਾਸਟ ਟ੍ਰੈਕ ਸਪੈਸ਼ਲ ਕੋਰਟ ਨੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਗਈ ਨਾਬਾਲਗ ਕੁੜੀ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇ ਕੇ ਕਮਰੇ ਵਿਚ ਬੰਦ ਕਰਕੇ ਉਸ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੋਸ਼ੀ ਪਾਠੀ ਸੁਖਦੇਵ ਸਿੰਘ ਵਾਸੀ ਬਘਾਨਾ ਥਾਣਾ ਸਰਹਾਲੀ ਜ਼ਿਲ੍ਹਾ ਤਰਨਤਾਰਨ ਹਾਲ ਵਾਸੀ ਖਨੌੜਾ ਨੂੰ ਦੋਸ਼ੀ ਕਰਾਰ ਦਿੰਦੇ ਹੋਏ 3 ਸਾਲ ਦੀ ਕੈਦ ਅਤੇ 6 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਉਕਤ ਮਾਮਲੇ ਵਿਚ ਦੋਸ਼ੀ ਪਾਠੀ ਨੂੰ ਬਚਾਉਣ ਦੇ ਦੋਸ਼ ਵਿਚ ਪਿੰਡ ਦੇ ਮੌਜੂਦਾ ਸਰਪੰਚ ਲੈਹੰਬਰ ਰਾਮ ਨੂੰ ਇਕ ਸਾਲ ਕੈਦ ਅਤੇ 500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਨਾ ਦੇਣ ਦੀ ਸੂਰਤ ਵਿਚ ਦੋਸ਼ੀ ਸਰਪੰਚ ਨੂੰ 7 ਦਿਨ ਹੋਰ ਸਜ਼ਾ ਕੱਟਣੀ ਹੋਵੇਗੀ। ਮਾਮਲੇ ਵਿਚ ਤੀਜੇ ਦੋਸ਼ੀ ਪਿੰਡ ਦੇ ਸਰਪੰਚ ਹਰਦੀਪ ਸਿੰਘ ਜੋ ਕਿ ਪਾਠੀ ਦਾ ਰਿਸ਼ਤੇਦਾਰ ਹੈ, ਨੂੰ ਵੀ ਇਕ ਸਾਲ ਦੀ ਕੈਦ ਅਤੇ ਇਕ ਹਜ਼ਾਰ ਜੁਰਮਾਨੇ ਦੀ ਸਜ਼ਾਈ ਸੁਣਾਈ ਗਈ ਹੈ।
ਇਹ ਵੀ ਪੜ੍ਹੋ : ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ
ਪਾਠੀ ਦੇ ਕਮਰੇ 'ਚ ਪਕੌੜੇ ਬਣਾਉਣ ਦਾ ਸਾਮਾਨ ਲੈਣ ਲਈ ਗਈ ਸੀ ਪੀੜਤਾ
25 ਨਵੰਬਰ 2019 ਨੂੰ ਹੁਸ਼ਿਆਰਪੁਰ ਦੇ ਇਕ ਪਿੰਡ ਦੇ ਗ਼ਰੀਬ ਮਜ਼ਦੂਰ ਵਿਅਕਤੀ ਨੇ ਪੁਲਸ ਨੂੰ ਦੱਸਿਆ ਸੀ ਕਿ ਉਸ ਦੀ 16 ਸਾਲ ਦੀ ਧੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪਕੌੜੇ ਤਿਆਰ ਕਰਨ ਲਈ ਪਾਠੀ ਸੁਖਦੇਵ ਸਿੰਘ ਤੋਂ ਸਾਮਾਨ ਲੈਣ ਗਈ ਸੀ। ਜਦੋਂ ਉਹ ਉਸ ਦੇ ਕਮਰੇ ਵਿਚ ਗਈ ਤਾਂ ਪਾਠੀ ਨੇ ਉਸ ਨੂੰ ਫੜ ਲਿਆ ਅਤੇ ਉਸ ਦੇ ਨਾਲ ਸਰੀਰਕ ਸੰਬੰਧ ਬਣਾਉਣ ਲਈ ਉਸ ਦੇ ਨਾਲ ਛੇੜਛਾੜ ਸ਼ੁਰੂ ਕਰ ਦਿੱਤੀ। ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਆਪਣੀਆਂ ਹਰਕਤਾਂ ਜਾਰੀ ਰੱਖੀਆਂ। ਕੁੜੀ ਬੇਹੱਦ ਮੁਸ਼ਿਕਲ ਨਾਲ ਬਚ ਕੇ ਘਰ ਆਈ ਅਤੇ ਉਸ ਨੇ ਰੋਂਦੇ ਹੋਏ ਸਾਰੀ ਘਟਨਾ ਮਾਪਿਆਂ ਨੂੰ ਦੱਸੀ। ਉਸ ਨੇ ਸ਼ਿਕਾਇਤ ਕੀਤੀ ਤਾਂ ਸਰਪੰਚ ਸਾਬਕਾ ਸਰਪੰਚ ਨੇ ਵੀ ਉਸ ਦਾ ਬਚਾਅ ਕੀਤਾ ਪਰ ਲੋਕਾਂ ਦੇ ਦਬਾਅ ਵਿਚ ਪੁਲਸ ਨੇ ਕੇਸ ਦਰਜ ਕਰ ਲਿਆ ਸੀ।
ਇਹ ਵੀ ਪੜ੍ਹੋ : ਡੇਰਾ ਬਾਬਾ ਮੁਰਾਦ ਸ਼ਾਹ ਨਤਮਸਤਕ ਹੋਏ CM ਭਗਵੰਤ ਮਾਨ, ਗਾਇਕ ਗੁਰਦਾਸ ਮਾਨ ਨੇ ਕੀਤਾ ਸਨਮਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਪਠਾਨਕੋਟ ’ਚ ਹਾਈ ਅਲਰਟ, ਬੰਦ ਕਰਵਾਏ ਗਏ ਸਕੂਲ
NEXT STORY