ਹੁਸ਼ਿਆਰਪੁਰ (ਘੁੰਮਣ)-ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ੁੱਕਰਵਾਰ ਡੇਂਗੂ ਦੇ 14 ਨਵੇਂ ਪਾਜ਼ੇਟਿਵ ਕੇਸ ਰਿਪੋਰਟ ਹੋਏ ਹਨ, ਜਿਸ ਦੇ ਨਾਲ ਜ਼ਿਲ੍ਹੇ ਵਿਚ ਡੇਂਗੂ ਦੇ ਮਰੀਜ਼ਾਂ ਦੀ ਕੁੱਲ ਗਿਣਤੀ 1218 ਹੋ ਗਈ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਵਿਚ ਇਸ ਸਮੇਂ ਡੇਂਗੂ ਦੇ 5 ਮਰੀਜ਼ ਜ਼ੇਰੇ ਇਲਾਜ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੀ ਬੀਮਾਰੀ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਪੈਦਾ ਹੋਣ ਤੋਂ ਰੋਕਣ ਲਈ ਚੌਕਸੀ ਵਰਤੀ ਜਾਵੇ।
ਇਹ ਵੀ ਪੜ੍ਹੋ: 'ਆਪ' ਦਾ ਮੁਕਾਬਲਾ ਕਰਨ ਲਈ CM ਚੰਨੀ ਖ਼ੁਦ ਨੂੰ ਆਮ ਆਦਮੀ ਦੇ ਰੂਪ ’ਚ ਪ੍ਰਦਰਸ਼ਿਤ ਕਰਨ ’ਚ ਜੁਟੇ
ਕੋਰੋਨਾ ਦੇ ਮਿਲੇ ਤਿੰਨ ਨਵੇਂ ਪਾਜ਼ੇਟਿਵ ਕੇਸ
ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਦੌਰਾਨ ਬੀਤੀ ਸ਼ਾਮ ਸਿਹਤ ਮਹਿਕਮੇ ਨੂੰ ਪ੍ਰਾਪਤ ਹੋਈ ਕੋਰੋਨਾ ਦੇ 1594 ਸੈਂਪਲਾਂ ਦੀ ਰਿਪੋਰਟ ਵਿਚ 3 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜਿਸ ਦੇ ਨਾਲ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 30,811 ਹੋ ਗਈ ਹੈ। ਜ਼ਿਲ੍ਹੇ ਵਿਚ ਹੁਣ ਤੱਕ 20,813 ਮਰੀਜ਼ ਰਿਕਵਰ ਕਰ ਚੁੱਕੇ ਹਨ ਅਤੇ ਐਕਟਿਵ ਕੇਸਾਂ ਦੀ ਗਿਣਤੀ 14 ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਅੱਜ 1746 ਵਿਅਕਤੀਆਂ ਦੇ ਨਵੇਂ ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ’ਚ ਕੋਰੋਨਾ ਨਾਲ ਕਿਸੇ ਵੀ ਮਰੀਜ਼ ਦੀ ਮੌਤ ਹੋਣ ਦਾ ਸਮਾਚਾਰ ਨਹੀਂ ਹੈ।
ਇਹ ਵੀ ਪੜ੍ਹੋ: ਕੈਪਟਨ ਨੇ ਸੋਨੀਆ ਗਾਂਧੀ ਨਾਲ ਅਰੂਸਾ ਆਲਮ ਦੀ ਤਸਵੀਰ ਕੀਤੀ ਸ਼ੇਅਰ, ਰੰਧਾਵਾ ਲਈ ਲਿਖੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਵਜ਼ੀਫ਼ਾ ਘਪਲੇ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
NEXT STORY