ਹੁਸ਼ਿਆਰਪੁਰ (ਘੁੰਮਣ)- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲੱਬਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਮਾਹਿਲਪੁਰ ਅਤੇ ਗੜ੍ਹਸ਼ੰਕਰ ਵਿਚ ਚੈਕਿੰਗ ਦੌਰਾਨ 6 ਥਾਵਾਂ ਤੋਂ ਗੁੜ ਤੇ ਸ਼ੱਕਰ ਦੇ 10 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖ਼ਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006 ਤਹਿਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਅਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਅੱਜ ਮਾਹਿਲਪੁਰ, ਡਾਂਸੀਵਾਲ, ਸਤਨੌਰ, ਬਡੇਸਰੋਂ ਅਤੇ ਗੋਲੀਆਂ ਦੇ ਵੇਲਣਿਆਂ ਤੋਂ ਇਲਾਵਾ ਗੜ੍ਹਸ਼ੰਕਰ ਦੀ ਮੋਰ ਰਿਟੇਲ ਸ਼ਾਪ ਤੋਂ ਗੁੜ ਅਤੇ ਸ਼ੱਕਰ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : CM ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਜਲੰਧਰ ਵਿਖੇ ਵਿਧਾਇਕ ਰਮਨ ਅਰੋੜਾ ਦੇ ਘਰ ਪੁੱਜੇ, ਵੇਖੋ ਤਸਵੀਰਾਂ
ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ-ਸੁਥਰੇ ਤੇ ਸ਼ੁੱਧ ਪਦਾਰਥ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬਾਸੀ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜਨੈੱਸ ਆਪਰੇਟਰ (ਐੱਫ.ਬੀ.ਓ.) ਲਈ ਰਜਿਸਟਰੇਸ਼ਨ ਜਾਂ ਲਾਇਸੈਂਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐੱਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐੱਫ਼. ਬੀ. ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੈਂਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐੱਫ਼. ਬੀ. ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੈਂਸ ਫ਼ੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫ਼ੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੈਂਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।
ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੀ ਦਸ਼ਾ 'ਚ ਸੁਧਾਰ ਨੂੰ ਲੈ ਕੇ ਭਗਵੰਤ ਮਾਨ ਨੇ ਸ਼ੇਅਰ ਕੀਤੀਆਂ ਤਸਵੀਰਾਂ, ਆਖੀ ਇਹ ਗੱਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸ੍ਰੀ ਚਮਕੌਰ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 3 ਰੋਜ਼ਾ ਸ਼ਹੀਦੀ ਜੋੜ ਮੇਲਾ ਸ਼ੁਰੂ
NEXT STORY