ਹੁਸ਼ਿਆਰਪੁਰ (ਘੁੰਮਣ, ਪਰਮਜੀਤ ਮੋਮੀ)-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪਿੰਡਾਂ ਵਿਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵੱਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਵੱਲੋਂ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚੁਰਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਰਹੇਗੀ ਪਾਬੰਦੀ, ਹੁਕਮ ਹੋਏ ਜਾਰੀ
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ, ਪੰਜਾਬ ਪੁਲਸ, ਬੀ. ਐੱਸ. ਐੱਫ਼. ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ, ਪੰਜਾਬ ਪੁਲਸ, ਬੀ. ਐੱਸ. ਐੱਫ਼., ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਪਰੋਕਤ ਸਾਰੇ ਹੁਕਮ 8 ਨਵੰਬਰ 2024 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ- ਸਾਵਧਾਨ ! ਪੰਜਾਬ 'ਚ ਲਗਾਤਾਰ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ, ਇੰਝ ਕਰੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
NEXT STORY